ਸਿੰਘੂ ਬਾਰਡਰ 'ਤੇ ਕਤਲ ਹੋਏ ਲਖਬੀਰ ਸਿੰਘ ਦੇ ਦਾਹ-ਸਸਕਾਰ ਦਾ ਮਾਮਲਾ, ਸਾਂਪਲਾ ਵੱਲੋਂ ਡੀ ਜੀ ਪੀ ਅਤੇ ਐਸ ਐਸ ਪੀ ਨੂੰ ਨਿਰਦੇਸ਼
ਚੰਡੀਗੜ੍ਹ, 16 ਅਕਤੂਬਰ 2021 - ਸੰਯੁਕਤ ਕਿਸਾਨ ਮੋਰਚੇ ਦੇ ਸਿੰਘੂ ਬਾਰਡਰ ਅੰਦੋਲਨ ਵਾਲੀ ਥਾਂ ’ਤੇ ਪੰਜਾਬ ਦੇ ਇੱਕ ਦਲਿਤ ਲਖਬੀਰ ਸਿੰਘ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ ਤੇ ਹੁਣ ਮ੍ਰਿਤਕ ਲਖਬੀਰ ਸਿੰਘ ਦੇ ਦਾਹ-ਸਸਕਾਰ ਦੇ ਵਿਰੋਧ ਦੀਆਂ ਖਬਰਾਂ ਆਉਣ ਤੋਂ ਬਾਅਦ ਨੈਸ਼ਨਲ ਐਸ ਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਪੰਜਾਬ ਦੇ ਡੀ ਜੀ ਪੀ ਇਕਬਾਲ ਸਿੰਘ ਸਹੋਤਾ ਅਤੇ ਤਰਨਤਾਰਨ ਦੇ ਐਸ ਐਸ ਪੀ ਹਰਵਿੰਦਰ ਸਿੰਘ ਵਿਰਕ ਨਾਲ ਗੱਲ ਕਰ ਕੇ ਦਾਹ-ਸਸਕਾਰ ਪੂਰੀ ਰਸਮਾਂ-ਰਿਵਾਜਾਂ ਨਾਲ ਕਰਨ ਨੂੰ ਕਿਹਾ ਹੈ।
ਜ਼ਿਕਰਯੋਗ ਹੈ ਕੇ ਦਮਦਮੀ ਟਕਸਾਲ ਵੱਲੋਂ ਪਿੰਡ 'ਚ ਮ੍ਰਿਤਕ ਲਖਬੀਰ ਸਿੰਘ ਦੇ ਦਾਹ-ਸਸਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਸਿੰਘੂ ਬਾਰਡਰ ਅੰਦੋਲਨ ਵਾਲੀ ਥਾਂ ’ਤੇ ਪੰਜਾਬ ਦੇ ਇੱਕ ਦਲਿਤ ਲਖਬੀਰ ਸਿੰਘ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ’ਤੇ ਵਿਰੋਧ ਜਤਾਉਂਦਿਆਂ ਦੇਸ਼ ਭਰ ਤੋਂ ਸੈਂਕੜੀਆਂ ਅਨੁਸੂਚੀਤ ਜਾਤੀ ਨਾਲ ਸਬੰਧਤ ਸੰਗਠਨਾਂ ਨੇ ਅੱਜ ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਸ਼ਿਕਾਇਤਾਂ ਭੇਜ ਕੇ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।