ਸੂਬੇ ਵਿੱਚ ਖਰੀਦ ਦੇ ਚੌਦਵੇਂ ਦਿਨ 453335.564 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ
- ਵਿਭਾਗ ਵੱਲੋਂ ਕਿਸਾਨਾਂ ਦੇ 3307.23 ਕਰੋੜ ਦੀ ਰਾਸ਼ੀ ਕਲੀਅਰ
ਚੰਡੀਗੜ੍ਹ, 16 ਅਕਤੂਬਰ 2021 - ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਚੌਦਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 453335.564 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ 2881091.255 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 26233 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਚੌਦਵੇਂ ਦਿਨ 494734.433 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।
ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 3053124.301 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 2907324.255 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 3307.23 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।