ਕੇਂਦਰ ਵੱਲੋਂ ਬੀਐਸਐਫ ਦਾ ਦਾਇਰਾ ਵਧਾਉਣ ਤੇ ਵਰ੍ਹੇ ਸੁਖਬੀਰ ਬਾਦਲ
ਸੰਜੀਵ ਸੂਦ
ਲੁਧਿਆਣਾ, 16 ਅਕਤੂਬਰ 2021 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਬੀਐਸਐਫ ਦਾ ਦਾਇਰਾ ਵਧਾਏ ਜਾਣ ਦੀ ਨਿੰਦਾ ਕੀਤੀ ਹੈ। ਜਿਹੜੇ ਇਸ ਦੌਰਾਨ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਵੀ ਪੰਜਾਬ ਸਰਕਾਰ ਤੇ ਵਰ੍ਹੇ। ਸੁਖਬੀਰ ਲੁਧਿਆਣਾ ਦੌਰੇ ਦੌਰਾਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਨੇ ਦੋਸ਼ ਲਾਇਆ ਕਿ ਕੇਂਦਰ ਵੱਲੋਂ ਸੂਬੇ ਅੰਦਰ ਬੀਐਸਐਫ ਦਾ ਦਾਇਰਾ ਵਧਾਉਣ ਸਬੰਧੀ ਲਿਆ ਗਿਆ ਫ਼ੈਸਲਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਰਜ਼ਾਮੰਦੀ ਨਾਲ ਹੋਇਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੋਲ ਹੈਲੀਕਾਪਟਰ ਦੇ ਝੂਟੇ ਲੈਣ ਤੋਂ ਹੀ ਵਿਹਲ ਨਹੀਂ ਹੈ। ਇਸ ਦੌਰਾਨ ਸਿੰਘੂ ਬਾਰਡਰ ਤੇ ਇਕ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਦੇ ਮਾਮਲੇ ਚ ਉਹਨਾਂ ਨੇ ਡੂੰਘਾਈ ਨਾਲ ਜਾਂਚ ਉਪਰ ਜ਼ੋਰ ਦਿੱਤਾ। ਜਦ ਕਿ ਪੰਜਾਬ ਸਰਕਾਰ ਵੱਲੋਂ ਅੱਜ ਤੋਂ ਬਿਜਲੀ ਬਿੱਲਾਂ ਦੀ ਮੁਆਫੀ ਲਈ ਫਾਰਮ ਭਰੇ ਜਾਣ ਤੇ ਸੁਖਬੀਰ ਨੇ ਕਿਹਾ ਕਿ ਇਹ ਸਿਰਫ਼ ਦਿਖਾਵਾ ਹੈ, ਜੇ ਬਿਜਲੀ ਫ੍ਰੀ ਦੇਣੀ ਹੈ ਤਾਂ ਫਾਰਮ ਭਰਨ ਦੀ ਕੀ ਲੋੜ ਹੈ।