ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਹੋਏ ਨਤਮਤਸਕ
ਜਗਤਾਰ ਸਿੰਘ
- ਗੁਰਦੁਆਰਾ ਪ੍ਰਬੰਧਕਾਂ ਵੱਲੋਂ ਡੀਜੀਪੀ ਪੰਜਾਬ ਨੂੰ ਸਿਰੋਪਾਓ ਦੀ ਬਖਸ਼ਿਸ਼
ਪਟਿਆਲਾ 17 ਅਕਤੂਬਰ 2021 - ਪੰਜਾਬ ਦੇ ਡੀ.ਜੀ.ਪੀ. ਸ. ਇਕਬਾਲਪ੍ਰੀਤ ਸਿੰਘ ਸਹੋਤਾ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਗੁਰੂ ਘਰ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਡੀ.ਜੀ.ਪੀ. ਦਾ ਕਾਰਜਭਾਰ ਸੰਭਾਲਣ ਬਾਅਦ ਪਟਿਆਲਾ ਫੇਰੀ ’ਤੇ ਪੁੱਜੇ ਹੋਏ ਡੀ.ਜੀ.ਪੀ.ਪੰਜਾਬ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਗੁਰਦੁਆਰਾ ਸਾਹਿਬ ਪੁੱਜ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਅਰਦਾਸ ਕੀਤੀ ਅਤੇ ਗੁਰਦੁਆਰਾ ਸਾਹਿਬ ਵਿਖੇ ਹਜ਼ੂਰੀ ਕੀਰਤਨੀ ਪਾਸੋਂ ਉਨ੍ਹਾਂ ਕੀਰਤਨ ਸਰਵਣ ਕੀਤਾ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਡੀ.ਜੀ.ਪੀ. ਪੰਜਾਬ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਸਿਰੋਪਾਓ ਦੀ ਬਖਸ਼ਿਸ਼ ਦੇ ਕੇ ਸਨਮਾਨਤ ਕੀਤਾ। ਇਸ ਦੌਰਾਨ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਈ ‘ਪੰਥ ਪ੍ਰਕਾਸ਼ ਪ੍ਰਾਚੀਨ ਗ੍ਰੰਥ’ ਦੀ ਸੰਪੂਰਨ ਹੋਈ ਕਥਾ ਦਾ ਆਨੰਦ ਵੀ ਮਾਣਿਆ ਅਤੇ ਪ੍ਰਮਾਤਮਾ ਦੀ ਸ਼ੁਕਰਾਨਾ ਕਰਦਿਆਂ ਪੰਜਾਬ ’ਚ ਅਮਨ ਸ਼ਾਂਤੀ ਲਈ ਅਰਦਾਸ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਅਤੇ ਪ੍ਰਬੰਧਕੀ ਸਟਾਫ ਆਦਿ ਹਾਜ਼ਰ ਸਨ।