← ਪਿਛੇ ਪਰਤੋ
ਲਖੀਮਪੁਰ ਖੀਰੀ : ਗ੍ਰਹਿ ਰਾਜ ਮੰਤਰੀ ਦੀ ਬਰਖ਼ਾਸਤਗੀ ਦੀ ਮੰਗ ਕਰਦਿਆਂ ਕਿਸਾਨਾਂ ਦਾ ਰੇਲ ਰੋਕਾ ਪ੍ਰੋਗਰਾਮ ਅੱਜ 18 ਅਕਤੂਬਰ ਨੂੰ ਨਵੀਂ ਦਿੱਲੀ, 18 ਅਕਤੂਬਰ, 2021: ਸੰਯੁਕਤ ਕਿਸਾਨ ਮੋਰਚੇ ਨੇ ਅੱਜ 18 ਅਕਤੂਬਰ ਨੂੰ ਦੇਸ਼ ਭਰ ਵਿਚ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਛੇ ਘੰਟੇ ਲਈ ਰੇਲ ਰੋਕੋ ਪ੍ਰੋਗਰਾਮ ਦਾ ਸੱਦਾ ਦਿੱਤਾ ਹੈ। ਇਹ ਸੱਦਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤੇ ਜਾਣ ਦੀ ਮੰਗ ਕਰਦਿਆਂ ਦਿੱਤਾ ਗਿਆ ਹੈ। ਅਜੈ ਮਿਸ਼ਰਾ ਉਰਫ ਟੈਲੀ ਦਾ ਪੁੱਤਰ ਅਸ਼ੀ਼ਸ਼ ਮਿਸ਼ਰਾ ਲਖੀਮਪੁਰ ਖੀਰੀ ਵਿਖੇ ਵਾਪਰੇ ਘਟਨਾਕਾਂਡ ਦੇ ਸੰਬੰਧ ਵਿਚ ਪਹਿਲਾਂ ਹੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਕੀਤੇ ਬਿਆਨ ਵਿਚ ਕਿਹਾਗਿਆ ਕਿ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਅਤੇ ਗ੍ਰਿਫਤਾਰ ਕਰਨ ਦੀ ਮੰਗ ’ਤੇ ਦਬਾਅ ਬਣਾਉਣ ਵਾਸਤੇ 18 ਅਕਤੂਬਰ ਨੂੰ ਦੇਸ਼ ਭਰ ਵਿਚ ਰੇਲ ਰੋਕੋ ਪ੍ਰੋਗਰਾਮ ਹੋਵੇਗਾ। ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ।
Total Responses : 189