ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦੁਆਰਾ ਮੁਫਤ ਕਾਨੂੰਨੀ ਸਹਾਇਤਾ ਸਕੀਮਾਂ ਬਾਰੇ ਜਾਗਰੂਕ ਕੀਤਾ
ਬਾਬੂਸ਼ਾਹੀ ਨੈੱਟਵਰਕ
ਗੁਰਦਾਸਪੁਰ, 18 ਅਕਤੂਬਰ 2021- ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ –ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੀ ਦੇਖਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਂਰ ਦੁਆਰਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਭਾਰਤ ਦੇ 75 ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਪੇਨ ਇਡੀਆ ਅਵੈਰਨੈਸ ਐਡ ਆਉਟਰੀਚ ਪ੍ਰੋਗਰਾਮ ਆਜ਼ਾਦੀ ਦਾ ਮਹਾਉਤਸਵ , ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੁਆਰਾ ਪਿੰਡਾਂ ਵਿੱਚ ਜਾਗਰੂਕਤਾ ਕਰਨ ਲਈ ਪੀ. ਐਲ .ਵੀਜ ਦੀਆਂ ਟੀਮਾਂ ਭੇਜੀਆ ਗਈਆਂ। ਪੀ ਐਲ ਵੀਜ ਦੀਆਂ 9 ਟੀਮਾ ਦੁਆਰਾ 89 ਪਿੰਡਾ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ । ਜਿਹਨਾ ਪਿੰਡਾਂ ਵਿਚ 1657 ਲੋਕਾ ਦੁਆਰਾ ਸੈਮੀਨਾਰ ਲਗਾਏ ਗਏ ਅਤੇ ਲੋਕਾਂ ਨੂੰ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ।