ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਕੀਤਾ ਗਿਆ ਰੇਲਾਂ ਦਾ ਘਿਰਾਓ
ਦਲਜੀਤ ਕੌਰ ਭਵਾਨੀਗੜ੍ਹ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 18 ਅਕਤੂਬਰ, 2021: ਅੱਜ ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਰੇਲਵੇ ਸਟੇਸ਼ਨ ਪਟਿਆਲਾ ਵਿਖੇ ਰੇਲਾਂ ਦਾ ਘਿਰਾਓ ਸਫ਼ਲਤਾ ਪੂਰਬਕ ਕੀਤਾ ਗਿਆ। ਜਿਲ੍ਹਾ ਭਰ ਦੇ ਕਿਸਾਨਾਂ, ਮਜਦੂਰਾਂ, ਵਪਾਰੀਆਂ, ਵਿਦਿਆਰਥੀਆਂ, ਨੌਜਵਾਨਾਂ, ਅਧਿਆਪਕਾਂ ਅਤੇ ਮੁਲਾਜਮਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਗਈ
ਇਸ ਮੌਕੇ ਕਿਸਾਨ ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਗਈ ਕਿ ਲਖਮੀਰ ਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਨੂੰ ਸਖਤ ਸਜਾਵਾਂ ਦੇਣ ਦੇ ਨਾਲ ਨਾਲ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਕੇਂਦਰੀ ਸਰਕਾਰ ਵਿਚੋਂ ਤਰੁੰਤ ਬਾਹਰ ਕੀਤਾ ਜਾਵੇ ਤਾਂ ਕਿ ਉਹ ਪੁਲਸ ਕਾਰਵਾਈ ਨੂੰ ਪ੍ਰਭਾਵਿਤ ਨਾ ਕਰ ਸਕੇ।
ਆਗੂਆਂ ਨੇ ਕਿਹਾ ਕਿ ਇਸ ਦੇ ਨਾਲ ਹੀ ਦਸ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲ੍ਹੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮੰਗ ਅਨੁਸਾਰ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ, ਫ਼ਸਲਾਂ ਦੀ ਘੱਟੋ ਘੱਟ ਕੀਮਤ ਦਾ ਸਮੱਰਥਨ ਮੁੱਲ ਦੀ ਕਾਨੂੰਨਨ ਗਰੰਟੀ ਦਿੱਤੀ ਜਾਵੇ, ਨਾਲ ਹੀ ਪਰਾਲੀ ਸਾੜਨ ਦਾ ਅਜੀਬ ਸਜਾਂ ਦੇਣ ਦਾ ਕਾਨੂੰਨ ਰੱਦ ਕੀਤਾ ਜਾਵੇ।
ਅੱਜ ਦੇ ਰੇਲ ਰੋਕੋ ਪ੍ਰੋਗਰਾਮ ਵਿੱਚ ਸ਼ਾਮਲ ਲੋਕਾਂ ਦਾ ਗੁੱਸਾ ਰੋਹ ਭਰਪੂਰ ਦੇਖਣ ਨੂੰ ਮਿਲਿਆ। ਕਿਸਾਨ ਆਗੂਆਂ ਵਲੋਂ ਤਿੱਖੇ ਸੁਰ ਵਿੱਚ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜਿਨ੍ਹੀ ਦੇਰ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਦਾ ਉਨ੍ਹੀ ਦੇਰ ਸੰਯੁਕਤ ਕਿਸਾਨ ਮੋਰਚਾ ਆਪਣੀ ਲੜਾਈ ਨੂੰ ਵਧਵੇਂ ਰੂਪ ਵਿੱਚ ਹਰ ਹਾਲਤ ਵਿੱਚ ਜਾਰੀ ਰੱਖੇਗਾ।
ਇਸ ਮੌਕੇ ਰਾਮਿੰਦਰ ਸਿੰਘ ਪਟਿਆਲਾ, ਗੁਰਮੇਲ ਸਿੰਘ ਢਕਰੱਬਾ, ਪ੍ਰਭਜੀਤ ਸਿੰਘ ਐਡਵੋਕੇਟ, ਦਵਿੰਦਰ ਸਿੰਘ ਪੂਨੀਆ, ਗੁਰਚਰਨ ਸਿੰਘ ਪਰੋਹੜ, ਰਣਜੀਤ ਸਿੰਘ ਮੈਣ, ਰਮੇਸ਼ ਅਜਾਦ, ਸਤਵੰਤ ਸਿੰਘ ਵਜੀਦਪੁਰ, ਗੁਰਮੀਤ ਸਿੰਘ ਦਿੱਤੁਪੁਰ, ਸੁਰਿੰਦਰ ਸਿੰਘ ਸ਼ਾਹਪੁਰ, ਅਵਤਾਰ ਸਿੰਘ ਕੌਰਜੀਵਾਲਾ, ਅਜੇ ਭਵਨ, ਟਹਿਲ ਸਿੰਘ ਕੱਕੇਪੁਰ ਹੋਰਾਂ ਨੇ ਸੰਬੋਧਨ ਕੀਤਾ।