ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ - ਕੇਵਲ ਸਿੰਘ ਢਿੱਲੋਂ
ਪ੍ਰਗਟ ਦਿਵਸ ਮੌਕੇ ਸੰਗਤ ਨੂੰ ਦਿੱਤੀ ਵਧਾਈ, ਸ਼ੋਭਾ ਯਾਤਰਾ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਕਮਲਜੀਤ ਸਿੰਘ ਸੰਧੂ,ਬਾਬੂਸ਼ਾਹੀ ਨੈੱਟਵਰਕ
ਬਰਨਾਲਾ, 18 ਅਕਤੂਬਰ 2021- ਪੰਜਾਬ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਅੱਜ ਬਰਨਾਲਾ ਵਿਖੇ ਭਗਵਾਨ ਵਾਲਮੀਕਿ ਜੀ ਮਹਾਰਾਜ ਦੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਨੂੰ ਝੰਡੀ ਦੇ ਭਗਵਾਨ ਵਾਲਮੀਕਿ ਚੌਂਕ ਤੋਂ ਰਵਾਨਾ ਕੀਤਾ ਗਿਆ। ਇਸ ਮੌਕੇ ਜੋਤੀ ਪ੍ਰਚੰਡ ਅਤੇ ਝੰਡੇ ਦੀ ਰਸਮ ਵੀ ਅਦਾ ਕੀਤੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸਮੂਹ ਸੰਗਤ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਵਾਲਮੀਕਿ ਜੀ ਨੇ ਜਿਸ ਤਿਆਗ, ਸਿੱਦਤ ਅਤੇ ਲਗਨ ਨਾਲ ਪ੍ਰਭੂ ਭਗਤੀ ਕੀਤੀ, ਉਹ ਆਪਣੇ ਆਪ ਵਿੱਚ ਮਿਸ਼ਾਲ ਹੈ।ਉਹਨਾਂ ਦੁਆਰਾ ਰਚਿਤ ਗ੍ਰੰਥ "ਸ਼੍ਰੀ ਰਮਾਇਣ" ਅੱਜ ਸਮੁੱਚੇ ਸੰਸਾਰ ਲਈ ਮੁੱਕਤੀ ਮਾਰਗ ਹੈ। ਉਹਨਾਂ ਕਿਹਾ ਕਿ ਸਾਨੂੰ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਚੱਲਣਾ ਚਾਹੀਦਾ ਹੈ। ਇਸ ਮੌਕੇ ਉਹਨਾਂ ਨਾਲ ਮੱਖਣ ਸ਼ਰਮਾ, ਗੁਰਜੀਤ ਸਿੰਘ ਰਾਮਣਵਾਸੀਆ, ਨਰਿੰਦਰ ਨੀਟਾ, ਵਿੱਕੀ, ਸੁਖਜੀਤ ਸੁੱਖੀ, ਜਸਮੇਲ ਡੇਅਰੀ ਵਾਲਾ, ਕੰਵਲਜੀਤ ਸੀਤਲ, ਖੁਸ਼ੀ ਮੁਹੰਮਦ, ਜੱਗਾ ਮਾਨ, ਧਰਮਿੰਦਰ ਸ਼ੰਟੀ, ਹਰਬਖਸੀਸ ਗੋਨੀ, ਦੀਪ ਸੰਘੇੜਾ, ਵਰੁਣ ਗੋਇਲ ਵੀ ਹਾਜ਼ਰ ਸਨ।