ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਜਾਰੀ- ਸੇਤੀਆ
ਬੀਤੀ ਸ਼ਾਮ 157545 ਮੀਟਰਕ ਟਨ ਝੋਨੇ ਦੀ ਖਰੀਦ ਹੋਈ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ 18 ਅਕਤੂਬਰ 2021- ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 160183 ਮੀਟਰਕ ਟਨ ਝੋਨੇ ਦੀ ਆਮਦ ਹੋਈ ਜਦਕਿ 157545 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਜਸਜੀਤ ਕੌਰ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 52137 ਮੀਟ੍ਰਿਕ ਟਨ,ਮਾਰਕਫੈਡ ਨੇ 48050 ਮੀਟ੍ਰਿਕ ਟਨ, ਪਨਸਪ ਨੇ 39270 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 15773 ਮੀਟ੍ਰਿਕ ਟਨ, ਐੱਫ. ਸੀ. ਆਈ. ਨੇ 743 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1572 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 98599 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।