ਸ. ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਲੋਂ ਇੱਕ ਰੋਜ਼ਾ ਐੱਨਐੱਸਐੱਸ ਕੈਂਪ ਲਗਾਇਆ
ਸੰਜੀਵ ਜਿੰਦਲ,ਬਾਬੂਸ਼ਾਹੀ ਨੈੱਟਵਰਕ
ਮਾਨਸਾ , 18 ਅਕਤੂਬਰ 2021- ਸਰਦਾਰ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਦੇ ਐੱਨ ਐੱਸ ਐੱਸ ਵਾਲੰਟੀਅਰਜ਼ ਵਲੋਂ ਇੱਕ ਰੋਜ਼ਾ ਐੱਨਐੱਸਐੱਸ ਕੈਂਪ ਲਗਾਇਆ ਗਿਆ । ਜਿਸ ਦੌਰਾਨ ਸਾਰੇ ਵਲੰਟੀਅਰਜ਼ ਨੇ ਬਾਬਾ ਬੁੱਢਾ ਜੀ ਗੁਰਦੁਆਰਾ ਸਾਹਿਬ ਮਾਨਸਾ ਵਿਖੇ ਗੁਰਦੁਆਰਾ ਸਾਹਿਬ ਦੇ ਅੰਦਰ ਕਿਆਰੀਆਂ ਅਤੇ ਆਲੇ ਦੁਆਲੇ ਦੀ ਸਫਾਈ ਕੀਤੀ । ਇਸ ਤੋਂ ਇਲਾਵਾ ਜੋ ਵੀ ਪੌਦੇ ਗੁਰਦੁਆਰਾ ਸਾਹਿਬ ਅੰਦਰ ਲੱਗੇ ਹੋਏ ਹਨ ਉਨ੍ਹਾਂ ਨੂੰ ਪਾਣੀ ਦਿੱਤਾ ਅਤੇ ਸਾਫ ਸਫਾਈ ਕੀਤੀ ।
ਇਸ ਦੇ ਨਾਲ ਹੀ ਐੱਸਐੱਸਪੀ ਮਾਨਸਾ ਡਾ. ਸੰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਟ੍ਰੈਫਿਕ ਇੰਚਾਰਜ ਜ਼ਿਲ੍ਹਾ ਮਾਨਸਾ ਅਫਜ਼ਲ ਅਹਿਮਦ ਦੀ ਅਗਵਾਈ ਹੇਠ ਸੁਰੇਸ਼ ਕੁਮਾਰ ਸ਼ਰਮਾ ਏਐੱਸ ਆਈ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮਾਨਸਾ ਨੇ ਇਨ੍ਹਾਂ ਵਲੰਟੀਅਰਜ਼ ਨੂੰ ਟ੍ਰੈਫਿਕ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਬੱਚਿਆਂ ਨੂੰ ਮੁੱਢਲੀ ਸਹਾਇਤਾ ਤੋਂ ਵੀ ਜਾਣੂ ਕਰਵਾਇਆ । ਇਸ ਦੇ ਨਾਲ ਨਾਲ ਉਨ੍ਹਾਂ ਨੇ ਬੱਚਿਆਂ ਨੂੰ ਫਸਲਾਂ ਤੇ ਲੋੜ ਤੋਂ ਵੱਧ ਕੈਮੀਕਲ ਦੀ ਵਰਤੋਂ ਕਾਰਨ ਹੋਣ ਵਾਲੇ ਨੁਕਸਾਨ ਦੀ ਵੀ ਜਾਣਕਾਰੀ ਦਿੱਤੀ । ਵਿੱਦਿਆ ਮੰਦਰ ਦੇ ਪ੍ਰਿੰਸੀਪਲ ਸ੍ਰੀ ਜਗਦੀਪ ਕੁਮਾਰ ਪਟਿਆਲ ਨੇ ਬੱਚਿਆਂ ਵੱਲੋਂ ਹੌਸਲੇ ਅਤੇ ਅਨੁਸ਼ਾਸਨ ਨਾਲ ਕੰਮ ਕਰਨ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਤਨ ਮਨ ਨਾਲ ਕੰਮ ਕਰਨ ਲਈ ਪ੍ਰੇਰਿਆ ।