← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ, 18 ਅਕਤੂਬਰ 2021 ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵਿਦਿਆਰਥੀਆਂ ਲਈ ‘ਬੈਸਟ ਆਊਟ ਆਫ਼ ਵੇਸਟ’ ਮੁਕਾਬਲਾ ਕਰਵਾਇਆ ਗਿਆ ਜਿਸ ’ਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ ਵੱਖ-ਵੱਖ ਸੈਕਸ਼ਨਾਂ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਰਹਿੰਦ ਖੂੰਹਦ ਅਤੇ ਫ਼ਾਲਤੂ ਵਸਤਾਂ ਤੋਂ ਲਾਭਦਾਇਕ ਵਸਤਾਂ ਅਤੇ ਮਾਡਲ ਤਿਆਰ ਕਰ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਇਸ ਮੁਕਾਬਲੇ ਦੀ ਜੱਜਮੈਂਟ ਕੀਤੀ। ਇਸ ਮੁਕਾਬਲੇ ਦੇ ਨਤੀਜੇ ਅਨੁਸਾਰ 10+2 ਕਾਮਰਸ-ਬੀ ਦੇ ਵਿਦਿਆਰਥੀ ਮਨਜਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ 10+1 ਮੈਡੀਕਲ-ਏ ਦੀ ਪਰਨੂਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ 10+2 ਕਾਮਰਸ-ਏ ਦੀ ਗੁਰਧੀਰ ਕੌਰ ਸਿੱਧੂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸ ਤੋਂ ਇਲਾਵਾ 10+2 ਮੈਡੀਕਲ-ਏ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਤੇ ਰੀਤੂ ਬਾਲਾ ਨੂੰ, 10+2 ਨਾਨ ਮੈਡੀਕਲ-ਏ ਦੇ ਕਰਨਵੀਰ ਸਿੰਘ, 10+1 ਕਾਮਰਸ-ਏ ਦੇ ਅਰਮਾਨਦੀਪ ਸਿੰਘ ਅਤੇ 10+2 ਆਰਟਸ-ਬੀ ਦੀ ਰੇਸ਼ਮ ਕੁਮਾਰੀ ਨੂੰ ਹੌਸਲਾ ਅਫ਼ਜਾਈ ਲਈ ਇਨਾਮ ਦਿੱਤਾ ਗਿਆ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਬਾਬਾ ਫ਼ਰੀਦ ਸੀਨੀਅਰ ਸੈਕੰੰਡਰੀ ਸਕੂਲ ਬਠਿੰਡਾ ਦੇ ਪਿ੍ਰੰਸੀਪਲ ਬਲਜਿੰਦਰ ਸਿੰਘ ਸਿੱਧੂ ਅਤੇ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Total Responses : 930