ਨੋਜਵਾਨਾਂ ਨੂੰ ਖੇਡ ਕਿੱਟ ਪ੍ਰਦਾਨ ਕਰਦੇ ਹੋਏ ਗਗਨਦੀਪ ਸਿੰਘ ਜਲਾਲਪੁਰ ਤੇ ਗੁਰਦੀਪ ਸਿੰਘ ਉਂਟਸਰ।
ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਘਨੌਰ ਨੂੰ ਬਣਾਇਆ ਇੰਡਸਟਰੀ ਜ਼ੋਨ: ਜਲਾਲਪੁਰ
ਜਗਤਾਰ ਸਿੰਘ
ਰਾਜਪੁਰਾ 18 ਅਕਤੂਬਰ 2021: ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਸਪੁੱਤਰ ਜਿ਼ਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜਲਾਲਪੁਰ ਵਲੋਂ ਰਾਜਪੁਰਾ ਨੇੜਲੇ ਪਿੰਡ ਖਾਨਪੁਰ ਬੜਿੰਗ ਦੇ ਨੌਜਵਾਨਾਂ ਨੂੰ ਕ੍ਰਿਕੇਟ ਦੀ ਕਿੱਟ ਦਿੱਤੀਗਈ। ਇਸ ਮੌਕੇ ਜਿ਼ਲ੍ਹਾ ਕਾਂਗਰਸ ਦੇ ਪ੍ਰਧਾਨ ਗੁਰਦੀਪ ਸਿੰਘ ਉਂਟਸਰ, ਮਾਰਕੀਟ ਕਮੇਟੀ ਰਾਜਪੁਰਾ ਦੇ ਵਾਈਸ ਚੇਅਰਮੈਨ ਜਗਰੂਪ ਸਿੰਘ ਹੈਪੀ ਸੇਹਰਾ, ਸਰਪੰਚ ਯੂਨੀਅਨ ਦੇ ਬਲਾਕ ਪ੍ਰਧਾਨ ਸਰਪੰਚ ਐਨ.ਪੀ. ਸਿੰਘ ਪੱਬਰੀ, ਯੂਥ ਕਾਂਗਰਸ ਘਨੌਰ ਦੇ ਪ੍ਰਧਾਨ ਇੰਦਰਜੀਤ ਸਿੰਘ ਗਿਫ਼ਟੀ, ਸਰਪੰਚ ਅਮਰੀਕ ਸਿੰਘ, ਕਮਲ ਸ਼ਰਮਾ ਸਮੇਤ ਹੋਰ ਵੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਉਨ੍ਹਾਂ ਨੇ ਹਲਕਾ ਘਨੌਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਲਕੇ ਨੂੰ ਇੰਡਸਟਰੀ ਜ਼ੋਨ ਬਣਾ ਦਿੱਤਾ ਹੈ ਤੇ ਹਲਕੇ ਦੇ ਨੌਜਵਾਨਾਂ ਨੂੰ ਉਦਯੋਗਿਕ ਸਿਖਲਾਈ ਦੇਣ ਲਈ ਘਨੌਰ ਵਿਖੇ ਸਰਕਾਰੀ ਆਈਟੀਆਈ ਦੀ ਸਥਾਪਨਾ ਕਰਵਾਈ ਹੈ ਜਿਸ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ ਤੇ ਦਾਖ਼ਲੇ ਵੀ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹਲਕਾ ਘਨੌਰ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਲਕੇ ਵਿੱਚ ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਹੁਣ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਦਿੱਤਾ ਜਾ ਰਿਹਾ ਹੈ,ਜਿਸ ਤਹਿਤ ਖਾਨਪੁਰ ਬੜਿੰਗ ਦੇ ਨੌਜਵਾਨਾਂ ਨੂੰ ਕ੍ਰਿਕੇਟ ਕਿੱਟ ਦਿੱਤੀ ਗਈ ਹੈ। ਕਿੱਟ ਪ੍ਰਾਪਤ ਕਰਨ ਤੋਂ ਬਾਅਦ ਨੌਜਵਾਨਾਂ ਨੇ ਪੰਜਾਬ ਸਰਕਾਰ, ਵਿਧਾਇਕ ਮਦਨ ਲਾਲ ਜਲਾਲਪੁਰ ਤੇ ਜਿ਼ਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜਲਾਲਪੁਰ ਦਾ ਧੰਨਵਾਦ ਕੀਤਾ।ਇਸ ਮੌਕੇ ਦਵਿੰਦਰ ਸਿੰਘ, ਕਮਲਜੀਤ ਸਿੰਘ, ਸ਼ਾਮ ਲਾਲ, ਟੋਨੀ ਸ਼ਰਮਾ, ਰੋਹਿਤ ਸ਼ਰਮਾ, ਅਮਨ ਕੁਮਾਰ ਅਤੇ ਨਰਿੰਦਰ ਕੁਮਾਰ ਸਮੇਤ ਹੋਰ ਵੀ ਹਾਜ਼ਰ ਸਨ।