ਸੂਬੇ ਵਿੱਚ ਖਰੀਦ ਦੇ 17ਵੇਂ ਦਿਨ 440371.346 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ
- ਵਿਭਾਗ ਵੱਲੋਂ ਕਿਸਾਨਾਂ ਦੇ 4824.36 ਕਰੋੜ ਦੀ ਰਾਸ਼ੀ ਕਲੀਅਰ
ਚੰਡੀਗੜ੍ਹ, 19 ਅਕਤੂਬਰ 2021 - ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 17ਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 434837.346 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ 4104809.857 ਮੀਟ੍ਰਿਕ ਟਨ ਝੋਨਾ ਅਤੇ 33083 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 4302841.511 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 4137892857 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 4824.36 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।