ਅਮਰਿੰਦਰ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਕੀਤਾ ਐਲਾਨ, ਭਾਜਪਾ ਤੇ ਦੂਜੇ ਅਕਾਲੀ ਧੜਿਆਂ ਨਾਲ ਗਠਜੋੜ ਦੇ ਦਿੱਤੇ ਸੰਕੇਤ
ਚੰਡੀਗੜ੍ਹ, 19 ਅਕਤੂਬਰ, 2021: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕਰ ਦਿੱਤਾ ਕਿ ਉਹ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਜਾ ਰਹੇ ਹਨ ਅਤੇ ਉਹ ਭਾਜਪਾ, ਜੇਕਰ ਉਸਨੇ ਕਿਸਾਨ ਸੰਘਰਸ਼ ਦਾ ਨਿਬੇੜਾ ਕਰ ਦਿੱਤਾ ਸੀ, ਦੇ ਨਾਲ ਨਾਲ ਅਕਾਲੀ ਦਲ ਦੇ ਹੋਰ ਧੜਿਆਂ ਦੇ ਨਾਲ ਗਠਜੋੜ ਕਰ ਸਕਦੇ ਹਨ।
ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਕੀਤੇ ਟਵੀਟਾਂ ਵਿਚ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਹ ਆਪਣੀ ਸਿਆਸੀ ਪਾਰਟੀ ਬਣਾਉਣਗੇ ਜੋ ਪੰਜਾਬ ਅਤੇ ਤਕਰੀਬਨ ਇਕ ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਸਮੇਤ ਇਸਦੇ ਲੋਕਾਂ ਦੀ ਸੇਵਾ ਕਰੇਗੀ।
ਅਮਰਿੰਦਰ ਸਿੰਘ ਦੇ ਟਵੀਟ ਪੜ੍ਹੋ :