← ਪਿਛੇ ਪਰਤੋ
ਅਮਰਿੰਦਰ ਸਿੰਘ ਦੇ ਬਿਆਨ ਨਾਲ ਬਿੱਲੀ ਥੈਲਿਓਂ ਬਾਹਰ ਆਈ : ਪਰਗਟ ਸਿੰਘ ਜਲੰਧਰ, 20 ਅਕਤੂਬਰ, 2021: ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਗਠਜੋੜ ਕਰਨ ਦੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਬਿੱਲ ਥੈਲਿਓਂ ਬਾਹਰ ਆ ਗਈ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ ਉਹ ਢਾਈ ਸਾਲਾਂ ਤੋਂ ਆਖ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਰਲੇ ਹੋਏ ਹਨ ਤੇ ਬਾਦਲਾਂ ਨਾਲ ਰਲੇ ਹੋਏ ਹਨ। ਉਹਨਾਂ ਕਿਹਾ ਕਿ ਬਾਦਲਾਂ ਤੇ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ ਨੁਕਸਾਨ ਪੰਜਾਬ ਦਾ ਕੀਤਾ ਹੈ। ਪਰਗਟ ਸਿੰਘ ਨੇ ਇਹ ਵੀ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਹੁਣ ਕਿਸਾਨਾਂ ਦਾ ਮਸਲਾ ਹੱਲ ਕਰਵਾ ਰਹੇ ਹਨ ਤਾਂ ਫਿਰ 650 ਕਿਸਾਨਾਂ ਦੀ ਸ਼ਹਾਦਤ ਲਈ ਕੌਣ ਜ਼ਿੰਮੇਵਾਰ ਹੈ ? ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਹੀ ਸਭ ਤੋਂ ਵੱਡਾ ਨੁਕਸਾਨ ਕੀਤਾ ਹੈ।
Total Responses : 936