ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ,ਲਿਫਟਿੰਗ ਲਗਾਤਾਰ ਜਾਰੀ
ਕੱਲ ਸ਼ਾਮ ਤੱਕ ਹੋਈ 196452 ਮੀਟਰਕ ਟਨ ਝੋਨੇ ਖਰੀਦ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ 20 ਅਕਤੂਬਰ - ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 196452 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲੀ ਆਪਣੀ ਫਸਲ ਮੰਡੀ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਮੰਡੀਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਉਨ੍ਹਾ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਉਪਰੰਤ ਪਰਾਲ਼ੀ ਜਾਂ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਲਕਿ ਅਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਨਿਪਟਾਰਾ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 64612 ਮੀਟ੍ਰਿਕ ਟਨ,ਮਾਰਕਫੈਡ ਨੇ 60175 ਮੀਟ੍ਰਿਕ ਟਨ, ਪਨਸਪ ਨੇ 48150 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 20789 ਮੀਟ੍ਰਿਕ ਟਨ, ਐਫ ਸੀ ਆਈ ਨੇ 1134 ਮੀਟਰਕ ਟਨ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 1592 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 133021 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।