ਗੁਰਪ੍ਰੀਤ ਸਿੰਘ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ,20 ਅਕਤੂਬਰ 2021- ਪਿਛਲੇ ਦਿਨੀਂ ਸਮਾਜਸੇਵੀ ਗੁਰਪ੍ਰੀਤ ਸਿੰਘ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸਨ। ਅੱਜ ਗੁਰਪ੍ਰੀਤ ਸਿੰਘ ਨੂੰ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਤੇ ਖੁਸ਼ੀ ਜਾਹਿਰ ਕਰਦਿਆਂ ਗੁਰਪ੍ਰੀਤ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਯੂਥ ਅਕਾਲੀ ਦਲ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦਾ ਧੰਨਵਾਦ ਕੀਤਾ। ਗੁਰਪ੍ਰੀਤ ਸਿੰਘ ਨੇ ਕਿਹਾ ਸ. ਪਰਮਬੰਸ ਸਿੰਘ ਰੋਮਾਣਾ ਨੂੰ ਵਿਧਾਨ ਸਭਾ ਹਲਕਾ ਫਰੀਦਕੋਟ ਤੋ ਵੱਡੀ ਲੀਡ ਨਾਲ ਜਿਤਾਉਣ ਲਈ ਦਿਨ ਰਾਤ ਇੱਕ ਕਰਨਗੇ ਤੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਦਾ ਜਵਾਬ ਲੋਕ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਦੇਣਗੇ। ਇਸ ਮੌਕੇ ਤੇ ਸਤੀਸ਼ ਗਰੋਵਰ, ਗੁਰਕੰਵਲ ਸਿੰਘ ਸਰਪੰਚ, ਅਮਨ ਵੜਿੰਗ, ਵਿਜੈ ਛਾਬੜਾ, ਰਜਿੰਦਰ ਸਿੰਘ ਸ਼ੰਟੂ, ਰਾਕੇਸ਼ ਭਠੇਜਾ ਆਦਿ ਹਾਜਰ ਸਨ।