ਸੂਬੇ ਵਿੱਚ ਖਰੀਦ ਦੇ 18ਵੇਂ ਦਿਨ 488382.492 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ
ਚੰਡੀਗੜ੍ਹ, 20 ਅਕਤੂਬਰ 2021 - ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 18ਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 486951.492 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ 4591761.349 ਮੀਟ੍ਰਿਕ ਟਨ ਝੋਨਾ ਅਤੇ 34514 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 4810011 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 4626275.349 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 5795.54 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।