← ਪਿਛੇ ਪਰਤੋ
ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਬਾਰੇ ਕੀ ਕਿਹਾ, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ- 21 ਅਕਤੂਬਰ 2021- ਸੁਪਰੀਮ ਕੋਰਟ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਬਾਰਡਰ ਤੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਰਸਤਾ ਰੋਕਣ ਦੀ ਅੱਜ ਸੁਣਵਾਈ ਦੌਰਾਨ ਕਿਹਾ ਕਿ ਕਿਸਾਨੀ ਅੰਦੋਲਨ ਕਰਨਾ ਅਧਿਕਾਰ ਹੈ ਪਰ ਰਸਤਾ ਰੋਕਣਾ ਗਲਤ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਡ਼ਕਾਂ ਜਾਮ ਕਰਨੀਆਂ ਅਤੇ ਰਸਤਾ ਰੋਕਣ ਨਾਲ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਦੂਜੇ ਪਾਸੇ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਕੋਈ ਵੱਡਾ ਫੈਸਲਾ ਲੈ ਸਕਦਾ ਹੈ।
Total Responses : 260