ਗਾਜ਼ੀਪੁਰ ਬਾਰਡਰ ਨੂੰ ਖਾਲੀ ਕਰਨ ਦੀ ਅਫਵਾਹ ਫੈਲਾਈ
ਬਾਬੂਸ਼ਾਹੀ ਨੈੱਟਵਰਕ
ਉੱਤਰ ਪ੍ਰਦੇਸ਼, 21 ਅਕਤੂਬਰ 2021- ਭਾਰਤੀ ਕਿਸਾਨ ਯੂਨੀਅਨ ਨੇ ਟਵੀਟ ਕਰਕੇ ਕਿਹਾ ਕਿ ਇਹ ਅਫਵਾਹ ਫੈਲਾਈ ਜਾ ਰਹੀ ਹੈ ਕਿ ਕਿਸਾਨਾਂ ਵਲੋਂ ਗਾਜ਼ੀਪੁਰ ਬਾਰਡਰ ਖਾਲੀ ਕੀਤਾ ਜਾ ਰਿਹਾ ਹੈ, ਇਹ ਬਿਲਕੁਲ ਗਲਤ ਹੈ। ਅਸੀਂ ਇਹ ਦਿਖਾ ਰਹੇ ਹਾਂ ਕਿ ਰਸਤਾ ਕਿਸਾਨਾਂ ਨੇ ਬੰਦ ਨਹੀਂ ਕੀਤਾ, ਦਿੱਲੀ ਪੁਲਿਸ ਨੇ ਬੰਦ ਕੀਤਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਨੇ ਰਸਤਾ ਨਹੀਂ ਰੋਕਿਆ ਹੈ, ਪੁਲਿਸ ਨੇ ਰਸਤਾ ਬੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿੱਲੀ ਪਾਰਲੀਮੈਂਟ ਵੱਲ ਜਾ ਰਹੇ ਹਨ।