ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਕਾਸ਼ ਪੁਰਬ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਚ ਛੁੱਟੀ ਦਾ ਐਲਾਨ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 21 ਅਕਤੂਬਰ 2021- ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਕਾਸ਼ ਪੁਰਬ ਦੇ ਮੱਦੇਨਜ਼ਰ 22 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।