ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 10 ਕਿਸਾਨ ਸਨਮਾਨਿਤ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ 21 ਅਕਤੂਬਰ 2021- ਕਿਸਾਨਾਂ ਦੀ ਬੇਹਤਰੀ ਲਈ ਖੇਤੀ ਲਾਗਤ ਖਰਚੇ ਘਟਾਉਣ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ, ਹਾੜੀ ਦੀਆਂ ਫਸਲਾਂ ਅਤੇ ਝੋਨਾ / ਖੇਤੀ ਦੀ ਰਹਿੰਦ-ਖੂੰਹਦ ਦੇ ਸੁਚੱਜ਼ੇ ਪ੍ਰਬੰਧਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੀ.ਆਰ.ਐਮ ਸਕੀਮ ਅਧੀਨ ਅਤੇ ਆਤਮਾ ਫਰੀਦਕੋਟ ਦੇ ਸਹਿਯੋਗ ਨਾਲ ਸ਼੍ਰੀ ਵਿਮਲ ਕੁਮਾਰ ਸੇਤਿਆ, ਡਿਪਟੀ ਕਮਿਸ਼ਨਰ, ਫਰੀਦਕੋਟ ਅਤੇ ਡਾ. ਸੁਖਦੇਵ ਸਿੰਘ ਸਿੱਧੂ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬੀਤੇ ਦਿਨ ਖੇਤੀਬਾੜੀ ਫਾਰਮ, ਫਰੀਦਕੋਟ ਵਿਖੇ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ ਨੇ ਕੀਤੀ ।
ਕੈਂਪ ਦੌਰਾਨ ਨਵੀਨਤਮ ਖੇਤੀ ਮਸ਼ੀਨਰੀ ਦੀ ਵਰਤੋਂ ਅਤੇ ਸਾਂਭ ਬਾਰੇ, ਭੂਮੀ ਅਤੇ ਪਾਣੀ ਦੀ ਸਿਹਤ ਬਾਰੇ ਅਤੇ ਬਾਗਵਾਨੀ ਸਬੰਧੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਖੇਤੀ ਮਸ਼ੀਨਰੀ ਨਿਰਮਾਤਾ ਅਤੇ ਡੀਲਰਾਂ ਵਲੋਂ ਪ੍ਰਦਰਸ਼ਨੀ ਵੀ ਲਗਾਈ ਗਈ, ਤਾਂ ਜੋਂ ਕਿਸਾਨ ਇਹਨਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਕੈਂਪ ਦੋਰਾਨ ਡਾ. ਹਰਿੰਦਰ ਸਿੰਘ, ਡਾ. ਆਰ.ਕੇ. ਸਿੰਘ, ਡਾ. ਪਵਿੱਤਰ ਸਿੰਘ ਅਤੇ ਡਾ. ਗੁਰਦਰਸ਼ਨ ਸਿੰਘ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਗਈ। ਕੈਂਪ ਦੋਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਨਾਟਕ ਵੀ ਖੇਡਿਆ ਗਿਆ ਅਤੇ ਆਈ ਖੇਤ ਐਪ ਜਿਸ ਤੋਂ ਘਰ ਬੈਠੇ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀ ਮਸ਼ੀਨ ਬੁੱਕ ਕੀਤੀ ਜਾ ਸਕਦੀ ਹੈ, ਉਸ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਸਬੰਧੀ ਕਿਤਾਬਾਂ ਅਤੇ ਖੇਤੀ ਸਹਿਤ ਵੀ ਵੰਡਿਆ ਗਿਆ। ਜਿਲ੍ਹੇ ਦੇ ਉਨ੍ਹਾਂ 10 ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਪਿਛਲੇ ਕਾਫੀ ਸਾਲਾਂ ਤੋਂ ਖੇਤੀ ਦੀ ਰਹਿੰਦ ਖੂੰਹਦ ਨੂੰ ਜਮੀਨ ਵਿੱਚ ਮਿਲਾ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਬਹੁਤ ਯੋਗਦਾਨ ਪਾਇਆ ਹੈ।
ਇਸ ਕੈਂਪ ਵਿੱਚ ਡਾ. ਕਰਨਜੀਤ ਸਿੰਘ ਗਿੱਲ, ਡਾ. ਪਾਖਰ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ, ਇੰਜ. ਹਰਚਰਨ ਸਿੰਘ ਖੇਤੀਬਾੜੀ ਇੰਜਨੀਅਰ, ਡਾ.ਅਮਨਦੀਪ ਕੇਸਵ ਪ੍ਰੋਜੈਕਟ ਡਾਇਰੈਕਟ ਆਤਮਾ, ਇੰਜ. ਅਕਸ਼ਿਤ ਜੈਨ ਸਹਾਇਕ ਖੇਤੀਬਾੜੀ ਇੰਜਨੀਅਰ, ਡਾ. ਭੁਪੇਸ਼ ਜੋਸ਼ੀ, ਡਾ. ਖੁਸਵੰਤ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ, ਡਾ. ਕੁਲਵੰਤ ਸਿੰਘ, ਡਾ .ਜਗਸੀਰ ਸਿੰਘ, ਡਾ. ਚਰਨਜੀਤ ਸਿੰਘ, ਡਾ. ਵਰਿੰਦਰ ਕੁਮਾਰ, ਡਾ. ਰਾਮ ਸਿੰਘ ਖੇਤੀਬਾੜੀ ਅਫਸਰ, ਡਾ. ਨਵਦੀਪ ਸਿੰਘ, ਡਾ. ਕਿਰਨਦੀਪ ਸਿੰਘ ਬਾਗਬਾਨੀ ਅਫਸਰ ਤੋਂ ਇਲਾਵਾ ਵਿਭਾਗ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀਆਂ ਨੇ ਕੈਂਪ ਵਿਚ ਸ਼ਮੂਲਿਅਤ ਕੀਤੀ ਅਤੇ ਕਿਸਾਨਾਂ ਨੂੰ ਜੀ ਆਇਆਂ ਨੂੰ ਕਿਹਾ।