ਮਹਾਂਰਿਸ਼ੀ ਵਾਲਮੀਕ ਸਭਾ ਨੂੰ ਧਰਮਸ਼ਾਲਾ ਲਈ ਜ਼ਮੀਨ ਦਿਵਾਈ ਜਾਏਗੀ- ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ
ਨਗਰ ਸੁਧਾਰ ਟਰੱਸਟ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੇ ਮਹਾਂਰਿਸ਼ੀ ਵਾਲਮੀਕ ਜੀ ਦੇ ਸਮਾਗਮ ਚ ਸ਼ਿਰਕਤ ਕੀਤੀ
ਬਾਬੂਸ਼ਾਹੀ ਨੈੱਟਵਰਕ
ਰੂਪਨਗਰ, 21 ਅਕਤੂਬਰ 2021 - ਮਹਾਂਰਿਸ਼ੀ ਵਾਲਮੀਕ ਜੀ ਦੇ ਪ੍ਕਾਸ਼ ਪੁਰਬ ਮੌਕੇ ਮਹਾਂਰਿਸ਼ੀ ਵਾਲਮੀਕ ਸਭਾ ਰਜਿ. ਰੂਪਨਗਰ ਵਲੋਂ ਆਯੋਜਿਤ ਧਾਰਮਿਕ ਸਮਾਗਮ ਵਿਚ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੇ ਮਹਾਂਰਿਸ਼ੀ ਵਾਲਮੀਕ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਮਹਾਂਰਿਸ਼ੀ ਵਾਲਮੀਕ ਸਭਾ ਰਜਿ.ਰੂਪਨਗਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੇ ਵੱਲੋਂ ਸਭਾ ਨੂੰ ਧਰਮਸ਼ਾਲਾ ਬਣਾਉਣ ਲਈ ਜ਼ਮੀਨ ਦਿੱਤੀ ਜਾਏਗੀ।
ਜਿਸ ਸਬੰਧੀ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨਾਲ ਮੁਲਾਕਾਤ ਕਰਕੇ ਧਰਮਸ਼ਾਲਾ ਲਈ ਜ਼ਮੀਨ ਦੇਣ ਦੀ ਮੰਗ ਪੂਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਮਹਾਂਰਿਸ਼ੀ ਵਾਲਮੀਕ ਜੀ ਦੇ ਦਰਸਾਏ ਗਏ ਮਾਰਗ ਤੇ ਚੱਲਦੇ ਹੋਏ ਮਾਨਵਤਾ ਦੇ ਭਲੇ ਲਈ ਕੰਮ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਿਸ਼ੀਆਂ ਮੁਨੀਆਂ, ਜਪੀਆਂ ਤਪੀਆਂ ਅਤੇ ਔਲੀਏ ਪੀਰੇ ਪਗੰਬਰਾਂ ਦੀ ਧਰਤੀ ਹੈ, ਸਾਨੂੰ ਲੋਡ਼ਵੰਦ ਦੀ ਮੱਦਦ ਅਤੇ ਸੱਚ ਦੇ ਮਾਰਗ ਤੇ ਚੱਲਦੇ ਰਹਿਣਾ ਚਾਹੀਦਾ ਹੈ, ਇਹੀ ਉਪਦੇਸ਼ ਸਾਡੇ ਗੁਰੂਆਂ ਵਲੋਂ ਵੀ ਦਿੱਤਾ ਗਿਆ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੂੰ ਸਨਮਾਨਿਤ ਕੀਤਾ ਅਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਪੋਮੀ ਸੋਨੀ, ਸਭਾ ਦੇ ਪ੍ਧਾਨ ਮੰਗਲ ਪ੍ਕਾਸ਼ ਭੱਟੀ, ਡਾ.ਰਾਜੇਸ਼ ਕੁਮਾਰ ਬੱਗਣ, ਸੰਜੀਵ ਕੁਮਾਰ ਬੈਂਸ ਆਦਿ ਮੌਜੂਦ ਸਨ।