ਹੁਸ਼ਿਆਰਪੁਰ: ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 25 ਤੋਂ ਸ਼ੁਰੂ
ਹੁਸ਼ਿਆਰਪੁਰ, 21 ਅਕਤੂਬਰ 2021 - ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 25 ਅਕਤੂਬਰ 2021 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ ਵਿਚ ਨੌਜਵਾਨ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਜਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾਂ ਨਾ ਰਜਿਸਟਰ ਕਰਵਾਉਣ।