ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਮੰਤਰੀ ਵਜੋਂ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ - ਅਰਸ਼ ਸੱਚਰ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 21 ਅਕਤੂਬਰ 2021 - ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਦੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਬਣ ਚੁੱਕੇ ਹਨ ਕਿਉਂਕਿ ਜੋ ਅਮਰਿੰਦਰ ਸਿੰਘ ਰਾਜਾ ਵੜਿੰਗ ਕਹੀਂਦੇ ਹਨ ਉਹ ਕਰਕੇ ਦਿਖਾਉਂਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਨੇ ਕੀਤਾ। ਉਨ੍ਹਾਂ ਨੇ ਕਿਹਾ ਜਦੋਂ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਬਣੇ ਹਨ ਉਦੋਂ ਤੋ ਹੀ ਡੱਟ ਕੇ ਕੰਮ ਕਰ ਰਹੇ ਹਨ ਤੇ ਹੁਣ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਨੂੰ ਰੋਜਾਨਾ 40 ਲੱਖ ਦਾ ਮੁਨਾਫ਼ਾ ਹੋ ਰਿਹਾ।
ਉਨ੍ਹਾਂ ਨੇ ਅੱਗੇ ਕਿਹਾ ਕਰੀਬ 175 ਨਿਜੀ ਬੱਸਾਂ ਬੰਦ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਇੱਕ ਮਹੀਨੇ ਤੋ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਇਮਾਨਦਾਰੀ ਨਾਲ ਕੰਮ ਕਰਕੇ ਲੋਕਾਂ ਨੂੰ ਦਿਖਾ ਦਿੱਤਾ ਜੋ ਸਾਢੇ ਚਾਰ ਸਾਲ ਵਿੱਚ ਨਹੀ ਹੋਇਆ ਉਹ 1 ਮਹੀਨੇ ਤੋ ਪਹਿਲਾਂ ਕਰ ਦਿਖਾਇਆ। ਅਰਸ਼ ਸੱਚਰ ਨੇ ਕਿਹਾ 2022 ਵਿੱਚ ਚੰਨੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਮੁੱਖ ਰੱਖਦੇ ਲੋਕ ਵੋਟ ਪਾਉਣਗੇ ਤੇ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣਗੇ।