ਨਵਾਬ ਕਪੂਰ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ਨੂੰ ਸਮਰਪਿਤ 23 ਅਕਤੂਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਅਕਤੂਬਰ 2021 -ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਤੀਸਰੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਨਵਾਬ ਬਾਬਾ ਕਪੂਰ ਸਿੰਘ ਜੀ ਅਤੇ ਚੌਥੇ ਜਥੇਦਾਰ ਸਿੰਘ ਸਾਹਿਬ ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਦਾ ਗੁਰਪੁਰੀ ਸੁਧਾਰ ਗਏ।ਏਸੇ ਦਿਨ ਹੀ ਬਾਬਾ ਬੁੱਢਾ ਜੀ ਦਾ ਜਨਮ ਦਿਵਸ ਹੈ।ਜੋ ਇਸ ਸੰਸਥਾ ਦੇ ਵਰ ਸੰਸਥਾਪਕ ਹਨ। ਉਨ੍ਹਾਂ ਦੇ ਸਲਾਨਾ ਜੋੜ ਮੇਲੇ ਦੇ ਗੁਰਮਤਿ ਸਮਾਗਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸਰਪ੍ਰਸਤੀ ਹੇਠ ਹਰ ਸਾਲ ਦੀ ਤਰ੍ਹਾਂ ਪੂਰੀ ਸ਼ਰਧਾ ਭਾਵਨਾ ਸਤਿਕਾਰ ਨਾਲ ਮਨਾਏ ਜਾ ਰਹੇ ਹਨ।
ਇਸ ਗੁਰਮਤਿ ਸਮਾਗਮ ਵਿੱਚ ਸਮੂਹ ਧਾਰਮਿਕ ਜਥੇਬੰਦੀਆਂ, ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨਾਂ, ਤਖ਼ਤ ਸਾਹਿਬਾਨ ਦੇ ਜੱਥੇਦਾਰ ਸਾਹਿਬਾਨ, ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਛਾਉਣੀਆਂ ਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਸੰਤ, ਮਹਾਂਪੁਰਖਾਂ, ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੱਖ-ਵੱਖ ਦਲਾਂ ਸਮੇਤ ਇਸ ਸਮਾਗਮ ਵਿੱਚ ਪਹੁੰਚਣਗੀਆਂ।
ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਨੇ ਸਮਾਗਮ ਦੀ ਰੂਪ ਰੇਖਾ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸ਼ਨੀਵਾਰ 23 ਅਕਤੂਬਰ, 2021 ਸਵੇਰੇ 10:30 ਵਜੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀ ਸਾਹਮਣੇ ਸ਼ੇਰਾਂ ਵਾਲਾ ਗੇਟ, ਛਾੳਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੈਣਗੇ।ਉਪਰੰਤ ਰਾਗੀ ਸਿੰਘ ਗੁਰਬਾਣੀ ਕੀਰਤਨ, ਢਾਡੀ ਜੱਥੇ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਸਿੱਖ ਪੰਥ ਦੀਆਂ ਮਹਾਨ ਧਾਰਮਿਕ ਤੇ `ਰਾਜਨੀਤਕ ਸ਼ਖ਼ਸੀਅਤਾਂ ਸਮਾਗਮ ਵਿੱਚ ਹਾਜ਼ਰੀ ਭਰਨਗੇ।ਗੁਰੂ ਪੰਥ ਦਾ ਅਤੁੱਟ ਲੰਗਰ ਵਰਤੇਗਾ।
ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਜੋਗਾ ਸਿੰਘ ਕਰਨਾਲ ੳੇੁਚੇਚੇ ਤੌਰ ਤੇ ਹਾਜ਼ਰੀ ਭਰਨਗੇ।ਅਖੰਡ ਪਾਠ ਦੀ ਅਰੰਭਤਾ ਸਮੇਂ ਗੁਰਬਾਣੀ ਕੀਰਤਨ ਭਾਈ ਗੁਰਲਾਲ ਸਿੰਘ ਗ੍ਰੰਥੀ ਨੇ ਕੀਤਾ ਅਤੇ ਭਾਈ ਕੇਵਲ ਸਿੰਘ ਕੋਮਲ ਦੇ ਢਾਡੀ ਜਥੇ ਨੇ ਗੁਰਬਾਣੀ ਸਿੱਖ ਇਤਿਹਾਸ ਦੀਆਂ ਵਾਰਾਂ ਗਾਇਨ ਕੀਤੀਆਂ।ਇਸ ਮੌਕੇ ਬਾਬਾ ਭਗਤ ਸਿੰਘ, ਸ੍ਰ. ਗੁਰਦੇਵ ਸਿੰਘ, ਸ੍ਰ. ਗਗਨਦੀਪ ਸਿੰਘ, ਸ੍ਰ. ਮਨੋਜ ਸਿੰਘ, ਸ੍ਰ. ਅਮਨਦੀਪ ਸਿੰਘ, ਸ੍ਰ. ਮਨਪ੍ਰੀਤ ਸਿੰਘ ਬੇਦੀ, ਸ੍ਰ. ਬਿਜੈ ਸਿੰਘ ਬਾਦੀਆਂ, ਸ੍ਰ. ਪਿਆਰਾ ਸਿੰਘ, ਸ੍ਰੀ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ