ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ੋਕ ਸਲਾਮੀ
ਹੁਸ਼ਿਆਰਪੁਰ, 21 ਅਕਤੂਬਰ 2021 - ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਪੁਲਿਸ ਸ਼ਹੀਦੀ ਸਮਾਰਕ ’ਤੇ ਪੁਲਿਸ ਸ਼ਹੀਦੀ ਦਿਵਸ ਮੌਕੇ ਕਮਾਂਡੈਂਟ ਪੀ.ਆਰ.ਟੀ.ਸੀ. ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਸਮੂਹ ਅਧਿਕਾਰੀਆਂ, ਸਟਾਫ਼ ਮੈਂਬਰਾਂ ਅਤੇ ਸਿਖਿਆਰਥੀਆਂ ਨੇ ਸ਼ਹੀਦਾਂ ਨੂੰ ਸ਼ੋਕ ਸਲਾਮੀ ਦਿੱਤੀ।
ਕਮਾਂਡੈਂਟ ਹਰਪ੍ਰੀਤ ਸਿੰਘ ਮੰਡੇਰ ਨੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕਿਹਾ ਕਿ ਸ਼ਹੀਦਾਂ ਸਦਕਾ ਹੀ ਅਸੀਂ ਸਾਰੇ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਨੂੰ ਹਮੇਸ਼ਾਂ ਸਾਡੇ ਸ਼ਹੀਦਾਂ ਵਲੋਂ ਦਰਸਾਏ ਰਾਹ ’ਤੇ ਚੱਲਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨੀ ਚਾਹੀਦੀ ਹੈ। ਇਸ ਮੌਕੇ ਡੀ.ਐਸ.ਪੀ. ਗੁਰਜੀਤ ਪਾਲ ਸਿੰਘ, ਡੀ.ਐਸ.ਪੀ. ਹਰਜੀਤ ਸਿੰਘ, ਡੀ.ਐਸ.ਪੀ. ਮਲਕੀਅਤ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਮੌਜੂਦ ਸੀ।