ਜਾਗਰੂਕਤਾ ਕੈਂਪ ਦਾ ਇੱਕ ਦਿ੍ਰਸ਼
ਜਗਦੀਸ਼ ਥਿੰਦ
ਫਾਜ਼ਿਲਕਾ, 21 ਅਕਤੂਬਰ
ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀ ਤਰਸੇਮ ਮੰਗਲਾ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੇ ਅਧੀਨ ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਪੈਨਲ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰ ਦੁਆਰਾ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰਾਂ / ਕੈਂਪਾਂ ਦਾ ਆਯੋਜਨ ਕੀਤਾ ਗਿਆ ਅਤੇ ਐਸ ਐਮ ਐਲ ਵੈਨ ਰਾਹੀਂ ਜਲਾਲਾਬਾਦ ਬਲਾਕ ਦੇ 20 ਪਿੰਡਾਂ ਵਿੱਚ ਕਾਨੂੰਨੀ ਸਾਖਰਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ।ਇਸ ਦੇ ਨਾਲ ਹੀ ਮਾਨਯੋਗ ਸੀ.ਜੇ.ਐੱਮ- ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਸ਼੍ਰੀ ਅਮਨਦੀਪ ਸਿੰਘ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲਾਧੂਕਾ ਵਿਖੇ ਸੈਮੀਨਾਰ ਲਗਾਇਆ ।
ਅਮਨਦੀਪ ਸਿੰਘ ਸੀ.ਜੇ.ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਬੱਚਿਆਂ ਨੂੰੂ ਨਾਲਸਾ ਦੀ ਸਕੀਮਾਂ ਜਿਵੇਂ ਕਿ ਆਪਦਾ ਪੀੜਤ ਨੂੰ ਕਾਨੂੰਨੀ ਸੇਵਾਵਾਂ, ਤਸਕਰੀ ਅਤੇ ਵਪਾਰਕ ਜਿਨਸੀ ਸ਼ੋਸ਼ਣ ਦੇ ਸ਼ਿਕਾਰ ਨੂੰ ਕਾਨੂੰਨੀ ਸੇਵਾਵਾਂ, ਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ, ਬੱਚਿਆਂ ਅਤੇ ਉਹਨਾਂ ਦੀ ਸਰੱਖਿਆ ਲਈ ਕਾਨੂੰਨੀ ਸੇਵਾਵਾਂ, ਮਾਨਸਿਕ ਤੌਰ ਤੇ ਬਿਮਾਰ ਅਤੇ ਮਾਨਸਿਕ ਤੌਰ ਤੇ ਅਪਾਹਜ ਵਿਅਕਤੀ ਨੂੰ ਕਾਨੂੰਨੀ ਸੇਵਾਵਾਂ, ਬਜੁਰਗਾਂ ਨੂੰ ਕਾਨੂੰਨੀ ਸੇਵਾਵਾਂ, ਤੇਜਾਬ ਪੀੜਤ ਨੂੰ ਕਾਨੂੰਨੀ ਸੇਵਾਵਾਂ ਅਤੇ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਇਸ ਤੋਂ ਬਾਅਦ ਉਹਨਾਂ ਨੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੇਕਸੁਅਲ ਆਫੈਂਸ ਐਕਟ, 2012 ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ ਜਿਸ ਤਰ੍ਹਾਂ ਕਿ ਤੇਜ਼ਾਬ ਪੀੜਤ, ਅਣਪਛਾਤੇ ਵਿਅਕਤੀ ਦੁਆਰਾ ਐਕਸੀਡੈਂਟ ਪੀੜਤ ਨੂੰ ਮੁਆਵਜ਼ਾ ਜਾਂ ਰੇਪ ਪੀੜਤ ਨੂੰ ਮੁਆਵਜ਼ਾ ਮਿਲਦਾ ਹੈ। ਅੰਤ ਵਿੱਚ ਸਕੂਲ ਦੇ ਪਿ੍ਰੰਸੀਪਲ ਸ਼੍ਰੀ ਹਰੀ ਚੰਦ ਜੀ ਨੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦਾ ਧੰਨਵਾਦ ਕੀਤਾ। ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕਰੋ ਜਾਂ 1968 ਜਾਂ 261500 `ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।