ਕੇਂਦਰ ਦੀ ਭਾਜਪਾ 'ਤੇ ਟਿੱਪਣੀ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਪੰਜਾਬ ਨੂੰ ਬਣਾਉਣਾ ਚਾਹੁੰਦੇ ਨੇ ਕਸ਼ਮੀਰ
ਸੰਜੀਵ ਸੂਦ
- ਲੁਧਿਆਣਾ ਪਹੁੰਚੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਪੰਜਾਬ ਨੂੰ ਬਣਾਉਣਾ ਚਾਹੁੰਦੇ ਨੇ ਕਸ਼ਮੀਰ
- ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਤੇ ਵਰ੍ਹੀ ਹਰਸਿਮਰਤ ਕੌਰ ਬਾਦਲ
- ਕਿਹਾ ਚੰਨੀ ਨੇ ਆਪਣੀ ਕੁਰਸੀ ਬਚਾਉਣ ਲਈ ਹੁਣ ਅਤੇ ਕੈਪਟਨ ਨੇ ਪਹਿਲਾਂ ਕੀਤੇ ਸਮਝੌਤੇ
ਲੁਧਿਆਣਾ, 21 ਅਕਤੂਬਰ 2021 - ਲੁਧਿਆਣਾ ਪਹੁੰਚੇ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਉੱਤਰ ਪ੍ਰਦੇਸ਼ ਵਿੱਚ ਪ੍ਰਿਅੰਕਾ ਗਾਂਧੀ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਚ ਮਹਿਲਾਵਾਂ ਨੂੰ 40 ਫ਼ੀਸਦੀ ਰਾਖਵੀਆਂ ਸੀਟਾਂ ਦੇਣ ਦੇ ਫ਼ੈਸਲੇ ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਸਿਆਸਤ ਵਿੱਚ ਅੱਗੇ ਆਉਣਾ ਚਾਹੀਦਾ ਹੈ ਅਤੇ ਜਿੰਨੀਆਂ ਪੰਜਾਬ ਦੀਆਂ ਮਹਿਲਾਵਾਂ ਸਿਆਸਤ ਵਿੱਚ ਅੱਗੇ ਆਉਣਗੀਆਂ ਪੰਜਾਬ ਦਿ ਉਨੀ ਹੀ ਬਿਹਤਰੀ ਹੋਵੇਗੀ।
ਇਸ ਦੌਰਾਨ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਤੇ ਵੀ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੇ ਬੇਟੇ ਨੂੰ ਪਹਿਲਾਂ ਹੀ ਕੇਂਦਰ ਇਨਕਮ ਟੈਕਸ ਅਤੇ ਈ ਡੀ ਤੋਂ ਬਚਾਉਂਦੀ ਆ ਰਹੀ ਹੈ ਅਤੇ ਹੁਣ ਜਦੋਂ ਜੱਗ ਜ਼ਾਹਿਰ ਹੀ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਕਿਰਸਾਨੀ ਨੂੰ ਦਾਅ ਤੇ ਲਾ ਦਿੱਤਾ। ਉਨ੍ਹਾਂ ਕਿਹਾ ਕਿ ਸੈਂਕੜੇ ਕਿਸਾਨ ਹੀ ਸਰਹੱਦਾਂ ਤੇ ਬੈਠੇ ਸ਼ਹੀਦ ਹੋ ਗਏ ਪਰ ਕਾਂਗਰਸ ਨੂੰ ਆਪਣੀ ਕੁਰਸੀ ਦੀ ਪਈ ਹੈ।
ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ ਵਧਾਉਣ ਨੂੰ ਲੈ ਕੇ ਵੀ ਹਰਸਿਮਰਤ ਕੌਰ ਬਾਦਲ ਨੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਕਸ਼ਮੀਰ ਬਣਾਉਣਾ ਚਾਹੁੰਦੇ ਨੇ ਜਦੋਂ ਘੱਟ ਗਹਿਰੇ ਦਿਲ ਵਿੱਚ ਬੀਐੱਸਐੱਫ ਦੋ ਡ੍ਰੋਨ ਨਹੀਂ ਰੁਕੇ ਤਾਂ ਹੁਣ ਦਾਇਰਾ ਵਧਾਉਣ ਨਾਲ ਕੀ ਹੋਵੇਗਾ, ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰ ਕੇਂਦਰ ਨੂੰ ਸੌਂਪ ਦਿੱਤੇ ਗਏ ਨੇ ਅਤੇ ਪੰਜਾਬ ਦੇ ਸੀਐਮ ਚੰਨੀ ਆਪਣੀ ਕੁਰਸੀ ਬਚਾਉਣ ਤੇ ਲੱਗੇ ਹੋਏ ਨੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਬਸਪਾ ਦੀ ਸਰਕਾਰ ਆਉਂਦਿਆਂ ਹੀ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਅੰਦਰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਯਤਨ ਕੀਤੇ ਜਾਣਗੇ।