ਵੱਖ ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ
ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਪਾਰਟੀ ਵਿਚ ਮਾਣ ਸਨਮਾਨ ਦਿਵਾਉਣ ਦਾ ਕੀਤਾ ਵਾਅਦਾ
ਦਲਜੀਤ ਕੌਰ ਭਵਾਨੀਗੜ੍ਹ, ਬਾਬੂਸ਼ਾਹੀ ਨੈੱਟਵਰਕ
ਭਵਾਨੀਗੜ੍ਹ, 22 ਅਕਤੂਬਰ, 2021: ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਵੱਖ ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਕਾਂਗਰਸ ਵਿੱਚ ਸ਼ਾਮਲ ਹੋਏ ਵਰਕਰਾਂ ਨੂੰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਨਮਾਨਤ ਕੀਤਾ ਅਤੇ ਪਾਰਟੀ ਵਿਚ ਮਾਣ ਸਨਮਾਨ ਦਿਵਾਉਣ ਦਾ ਵਿਸ਼ਵਾਸ ਦਿਵਾਇਆ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਵਾਅਦੇ ਪੂਰੇ ਕਰ ਦਿੱਤੇ ਹਨ ।
ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿਚ ਆਮ ਆਦਮੀ ਪਾਰਟੀ ਦੇ ਜਗਸੀਰ ਸਿੰਘ, ਬਿੰਦਰ ਸਿੰਘ, ਗੁਰਵਿੰਦਰ ਸਿੰਘ, ਗਮਦੂਰ ਸਿੰਘ, ਭਜਨ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਨਛੱਤਰ ਸਿੰਘ, ਡਾ. ਲਖਵਿੰਦਰ ਸਿੰਘ, ਰਾਮ ਸਰੂਪ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਨਰਸੀ ਸਿੰਘ, ਰੀਠਾ ਸਿੰਘ ਪਿਆਰਾ ਸਿੰਘ, ਅਮਰਜੀਤ ਸਿੰਘ ਚੱਠਾ ਅਤੇ ਗੋਗੀ ਨਰੈਣਗਡ਼੍ਹ ਹਾਜ਼ਰ ਸਨ।