ਬਲਦੇਵ ਮਾਨ ਨੂੰ ਹਲਕਾ ਸੁਨਾਮ ਤੋਂ ਟਿਕਟ ਮਿਲਣ ਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ
ਦਲਜੀਤ ਕੌਰ ਭਵਾਨੀਗੜ੍ਹ,ਬਾਬੂਸ਼ਾਹੀ ਨੈੱਟਵਰਕ
ਭਵਾਨੀਗੜ੍ਹ , 22 ਅਕਤੂਬਰ, 2021: ਸ਼੍ਰੋਮਣੀ ਅਕਾਲੀ ਦਲ ਪਾਰਟੀ ਹਾਈਕਮਾਂਡ ਵੱਲੋਂ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਸੁਨਾਮ ਤੋਂ ਉਮੀਦਵਾਰ ਐਲਾਨੇ ਜਾਣ ਤੇ ਵੱਖ ਵੱਖ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।
ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ, ਹਰਵਿੰਦਰ ਸਿੰਘ ਕਾਕੜਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ , ਜਥੇਦਾਰ ਨਿਰਮਲ ਸਿੰਘ ਭੜੋ ਸਾਬਕਾ ਐਸਜੀਪੀਸੀ ਮੈਂਬਰ, ਰਵਿੰਦਰ ਸਿੰਘ ਠੇਕੇਦਾਰ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਬਲਕਾਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਸ਼ਹਿਰੀ, ਹਨੀ ਕਾਂਸਲ ਪ੍ਰਧਾਨ ਵਪਾਰ ਮੰਡਲ, ਨਛੱਤਰ ਸਿੰਘ ਬਲਾਕ ਪ੍ਰਧਾਨ ਬੀਸੀ ਵਿੰਗ, ਭਰਪੂਰ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਗੁਰਨੈਬ ਸਿੰਘ ਘਰਾਚੋਂ, ਬਲਰਾਜ ਸਿੰਘ ਫਤਿਹਗਡ਼੍ਹ ਭਾਦਸੋਂ, ਪਰਮਜੀਤ ਸਿੰਘ ਸਾਬਕਾ ਸਰਪੰਚ ਸੰਗਤਪੁਰਾ, ਸੂਬੇਦਾਰ ਨਾਹਰ ਸਿੰਘ ਭੱਟੀਵਾਲ ਕਲਾਂ, ਹਮੀਰ ਸਿੰਘ ਨਰੈਣਗਡ਼੍ਹ ਆਗੂ ਬੀਸੀ ਵਿੰਗ , ਗੁਰਪ੍ਰੀਤ ਸਿੰਘ ਸੀਨੀਅਰ ਅਕਾਲੀ ਆਗੂ, ਗੁਰਮੀਤ ਕੌਰ ਸਰਪੰਚ ਭੱਟੀਵਾਲ ਖੁਰਦ , ਗੁਰਸਿਮਰਤ ਸਿੰਘ ਆਗੂ ਯੂਥ ਅਕਾਲੀ ਦਲ, ਅਜੈਬ ਸਿੰਘ ਬਖੋਪੀਰ ਅਕਾਲੀ ਆਗ, ਰੰਗੀ ਖ਼ਾਨ ਸਾਬਕਾ ਸਰਪੰਚ ਰਾਏ ਸਿੰਘ ਵਾਲਾ, ਕਰਨੈਲ ਸਿੰਘ ਸਹੋਤਾ ਐਸ ਸੀ ਵਿੰਗ ਸ਼ਹਿਰੀ ਪ੍ਰਧਾਨ, ਬੀਬੀ ਪਲਵਿੰਦਰ ਕੌਰ ਸਾਬਕਾ ਐਮਸੀ ਭਵਾਨੀਗਡ਼੍ਹ, ਬੀਬੀ ਕਰਮਜੀਤ ਕੌਰ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਦਾਮਪੁਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਮੀਦਵਾਰਾਂ ਨੂੰ ਵਧਾਈ ਦਿੱਤੀ।