← ਪਿਛੇ ਪਰਤੋ
ਸੁਖਬੀਰ ਸਿੰਘ ਬਾਦਲ ਨੇ ਦੋ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 22 ਅਕਤੂਬਰ 2021- ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੱਸਿਆ ਕਿ ਰਵੀਕਰਨ ਸਿੰਘ ਕਾਹਲੋ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਅਤੇ ਲਖਬੀਰ ਸਿੰਘ ਲੋਧੀਨੰਗਲ ਨੂੰ ਫਤਿਹਗਡ਼੍ਹ ਚੂਡ਼ੀਆ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ। ਪਾਰਟੀ ਵਲੋਂ ਹੁਣ ਤੱਕ 76 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।
Total Responses : 108