ਪੀਐਲਵੀਜ ਦੀਆਂ ਟੀਮਾਂ ਦੁਆਰਾ 114 ਪਿੰਡਾਂ ਵਿਚ ਜਾਗਰੂਕਤਾ ਸੈਮੀਨਾਰ ਲਗਾਏ
ਗੁਰਦਾਸਪੁਰ, 22 ਅਕਤੂਬਰ 2021- ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ –ਕਮ ਚੇਅਰਪਰਸ਼ਨ ਜ਼ਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੀ ਦੇਖਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਂਰ ਦੁਆਰਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਭਾਰਤ ਦੇ 75 ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਪੇਨ ਇਡੀਆ ਅਵੈਰਨੈਸ ਐਡ ਆਉਟਰੀਚ ਪ੍ਰੋਗਰਾਮ ਆਜਾਦੀ ਦਾ ਮਹਾਂਉਤਸਵ , ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੁਆਰਾ ਪਿੰਡਾਂ ਵਿੱਚ ਜਾਗਰੂਕਤਾ ਕਰਨ ਲਈ ਪੀ. ਐਲ .ਵੀਜ ਦੀਆਂ ਟੀਮਾਂ ਭੇਜੀਆ ਗਈਆਂ। ਪੀ ਐਲ ਵੀਜ ਦੀਆਂ ਟੀਮਾ ਦੁਆਰਾ 114 ਪਿੰਡਾਂ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 3220 ਲੋਕਾ ਨੂੰ ਜਾਗਰੂਕ ਕੀਤਾ ਗਿਆ ਅਤੇ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਕੌਣ ਹਨ, ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ ।