ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਪਲੇਸਮੈਂਟ ਕੈਂਪ ਵਿਚ ਪ੍ਰਾਰਥੀਆਂ ਦੀ ਹੋਈ ਚੋਣ
ਦਲਜੀਤ ਕੌਰ ਭਵਾਨੀਗੜ੍ਹ, ਬਾਬੂਸ਼ਾਹੀ ਨੈੱਟਵਰਕ
ਸੰਗਰੂਰ, 22 ਅਕਤੂਬਰ, 2021: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਤੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਡਿਊ ਸਾਫਟ ਓਵਰਸੀਜ਼ ਪ੍ਰਾਈਵੇਟ ਲਿਮਟਿਡ ਅਤੇ ਹਰਨੂਰ ਹੈਲਥ ਕੇਅਰ ਕੰਪਨੀਆਂ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿਚ 81 ਪ੍ਰਾਰਥੀਆਂ ਨੇ ਹਿੱਸਾ ਲਿਆ ਤੇ 58 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰਪਾਲ ਸਿੰਘ ਨੇ ਦਿੱਤੀ।
ਉਨ੍ਹਾ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਡਿਊ ਸਾਫਟ ਕੰਪਨੀ ਵੱਲੋਂ ਫੀਲਡ ਵਰਕਰ ਦੀ ਆਸਾਮੀ ਅਤੇ ਹਰਨੂਰ ਹੈਲਥ ਕੇਅਰ ਕੰਪਨੀ ਵੱਲੋਂ ਟ੍ਰੇਨਰ, ਟੀਮ ਲੀਡਰ ਅਤੇ ਮੈਨੇਜਰ ਦੀ ਆਸਾਮੀ ਲਈ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਕੁੱਲ 58 ਪ੍ਰਾਰਥੀਆਂ ਦੀ ਚੋਣ ਕੀਤੀ ਗਈ ਜਿਸ ਵਿਚ ਡਿਊ ਸਾਫਟ ਕੰਪਨੀ ਦੇ ਐਚ.ਆਰ. ਵੱਲੋਂ ਕੁੱਲ 40 ਪ੍ਰਾਰਥੀਆਂ ਅਤੇ ਹਰਨੂਰ ਹੈਲਥ ਕੇਅਰ ਕੰਪਨੀ ਵੱਲੋਂ ਕੁੱਲ 18 ਪ੍ਰਾਰਥੀਆਂ ਦੀ ਚੋਣ ਕੀਤੀ ਗਈ।
ਉਨ੍ਹਾਂ ਚੁਣੇ ਗਏ ਪ੍ਰਾਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਵੱੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਪਲੇਸਮੈਂਟ ਸਬੰਧੀ ਕਿਸੇ ਵੀ ਤਰ੍ਹਾ ਦੀ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸੰਗਰੂਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।