ਜ਼ਿਲ੍ਹਾ ਬਰਨਾਲਾ ’ਚ ਕੋਵਿਡ ਟੀਕਾਕਰਨ ਦਾ ਅੰਕੜਾ ਕਿੱਥੇ ਤੱਕ ਪਹੁੰਚਿਆ, ਜਾਣੋ
ਕਮਲਜੀਤ ਸਿੰਘ ਸੰਧੂ, ਬਾਬੂਸ਼ਾਹੀ ਨੈੱਟਵਰਕ
ਬਰਨਾਲਾ, 22 ਅਕਤੂਬਰ 2021- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਅਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿਚ ਚੱਲ ਰਹੀ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦਾ ਕੋਵਿਡ ਟੀਕਾਕਰਨ ਅੰਕੜਾ 4 ਲੱਖ ਤੋਂ ਪਾਰ ਕਰ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਟੀਕਾਕਰਨ ਅਫਸਰ ਡਾ. ਰਜਿੰਦਰ ਸਿੰਗਲਾ ਨੇ ਦੱਸਿਆ ਕਿ ਦੇਸ਼ ਵਿੱਚ ਕਰੋਨਾ ਵਿਰੁੱਧ ਜੰਗ ਵਿੱਚ ਟੀਕਾਕਰਨ ਦਾ 100 ਕਰੋੜ ਦਾ ਅੰਕੜਾ ਪਾਰ ਕਰ ਚੁੱਕਾ ਹੈ। ਜ਼ਿਲਾ ਬਰਨਾਲਾ ਦਾ ਕੋਵਿਡ ਟੀਕਾਕਰਨ ਅੰਕੜਾ 4 ਲੱਖ ਤੋਂ ਪਾਰ ਕਰ ਗਿਆ ਹੈ। ਉੁਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ, ਵੱਖ-ਵੱਖ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਤੇ ਜ਼ਿਲਾ ਵਾਸੀਆਂ ਦੇ ਸਹਿਯੋਗ ਨਾਲ ਕਰੋਨਾ ਮਹਾਂਮਾਰੀ ਨੂੰ ਕਾਬੂ ਪਾਉਣ ਵਿੱਚ ਸਫਲ ਹੋਏ ਹਾਂ। ਜ਼ਿਲਾ ਬਰਨਾਲਾ ਵਿਚ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ, ਡਾਕਟਰਾਂ ਤੇ ਸਿਹਤ ਕਰਮਚਾਰੀਆਂ ਵੱਲੋਂ ਟੀਕਾਕਰਨ ਕੈਪਾਂ ਅਤੇ ਜਾਗਰੂਕਤਾ ਮੁਹਿੰਮ ਲਗਾਤਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਲਾਏ ਜਾ ਰਹੇ ਕੋਵਿਡ ਟੀਕਾਕਰਨ ਕੈਂਪਾਂ ਦਾ ਲਾਭ ਲਿਆ ਜਾਵੇ ਤਾਂ ਜੋ ਕਰੋਨਾ ਦੇ ਖਤਰੇ ਨੂੰ ਪੂਰੀ ਤਰਾਂ ਟਾਲਿਆ ਜਾ ਸਕੇ।