ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੂਰਬ ਮੌਕੇ ਸੰਗਤਾਂ ਨਤਮਸਤਕ ਹੋਈਆਂ
ਗੁਰੂ ਦਰਬਾਰ ’ਚ ਫੁੱਲਾਂ ਨਾਲ ਕੀਤੀ ਸਜਾਵਟ ਰਹੀ ਖਿੱਚ ਦਾ ਕੇਂਦਰ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 22 ਅਕਤੂਬਰ 2021- ਚੌਥੇ ਪਾਤਸ਼ਾਹ ਸ੍ਰੀ ਗੁਰੂ
ਰਾਮਦਾਸ ਜੀ ਦਾ ਆਗਮਨ ਪੁਰਬ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ
ਸੰਗਤਾਂ ਵੱਲੋਂ ਗੁਰੂ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ।
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ ਨੇ
ਗੁਰੂ ਦਰਬਾਰ ਵਿਚ ਆਸਥਾ ਦਾ ਪ੍ਰਗਟਾਵਾ ਕੀਤਾ ਅਤੇ ਹਜ਼ੂਰੀ ਕੀਰਤਨੀ ਪਾਸੋਂ ਗੁਰਬਾਣੀ
ਸਰਵਣ ਦਾ ਆਨੰਦ ਮਾਣਿਆ।
ਪ੍ਰਕਾਸ਼ ਪੁਰਬ ਮੌਕੇ ਗੁਰੂ ਦਰਬਾਰ ਨੂੰ ਵੱਖ-ਵੱਖ ਫੁੱਲਾਂ ਨਾਲ ਸਜਾਵਟ ਕੀਤੀ ਗਈ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ। ਆਗਮਨ ਪੁਰਬ ਨੂੰ
ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਦੀਵਾਨ
ਹਾਲ ਵਿਖੇ ਪਾਏ ਗਏ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰਾਨ ਸਾਹਿਬਾਨ ਅਤੇ ਸੰਗਤਾਂ ਨੇ
ਹਾਜ਼ਰੀ ਭਰੀ। ਇਸ ਦੌਰਾਨ ਹੈਡ ਗ੍ਰੰਥੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ
ਸਰਬੱਤ ਦੇ ਭਲੇ ਅਰਦਾਸ ਕੀਤੀ ਅਤੇ ਪੁੱਜੀਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ
ਦਿੰਦਿਆਂ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼
ਦਿਹਾੜੇ ਦੀ ਵਧਾਈ ਦਿੰਦਿਆਂ ਜਾਣੂੰ ਕਰਵਾਇਆ ਕਿ ਗੁਰੂ ਸਾਹਿਬ ਨੇ 22 ਸਾਲ ਦੇ ਕਰੀਬ
ਤੀਜੀ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਨਾਲ ਆਪਣਾ ਜੀਵਨ ਪ੍ਰਮਾਤਮਾ ਦੇ ਭਾਣੇ ’ਚ ਰਹਿ
ਕੇ ਨਾਮ, ਸਿਮਰਨ ਅਤੇ ਸੇਵਾ ਰਾਹੀਂ ਬਤੀਤ ਕੀਤਾ, ਜੋ ਸਾਰਿਆਂ ਨੂੰ ਪ੍ਰਮਾਤਮਾ ਦੀ
ਬੰਦਗੀ ਕਰਨ ਦੀ ਪ੍ਰੇਰਨਾ ਦਾ ਰਾਹ ਦਿਖਾਉਂਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ
ਦਰਜ ਬਾਣੀ ਅੱਜ ਸਮੁੱਚੀ ਮਾਨਵਤਾ ਲਈ ਚਾਨਣ ਦਾ ਕੰਮ ਕਰਦੀ ਹੈ। ਆਪ ਜੀ ਵੱਲੋਂ ਗੁਰਬਾਣੀ
ਦਾ ਪ੍ਰਚਾਰ-ਪਰਸਾਰ ਅਤੇ ਕੀਤੇ ਵਿਲੱਖਣ ਕਾਰਜ ਮਾਨਵਤਾ ਦੇ ਕਲਿਆਣਮਈ ਕਾਰਜਾਂ ’ਚੋਂ ਇਕ
ਸਨ ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀ ਜੀਵਨ ਵਿਚਾਰਧਾਰਾ ਅਤੇ ਉਦੇਸ਼ ਨਾਲ ਜੁੜੀਏ। ਇਸ
ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼
ਨਾਲ ਸਨਮਾਨਤ ਕੀਤਾ ਗਿਆ। ਗੁਰਮਤਿ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ
ਜਰਨੈਲ ਸਿੰਘ ਕਰਤਾਰਪੁਰ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਕਰਨੈਲ ਸਿੰਘ, ਸਾਬਕਾ
ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਾਬਕਾ ਮੈਂਬਰ
ਬੀਬੀ ਕਮਲੇਸ਼ ਕੌਰ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਭਗਵੰਤ ਸਿੰਘ, ਸ.
ਕੰਵਲਜੀਤ ਸਿੰਘ ਗੋਨਾ, ਜਸਪ੍ਰੀਤ ਸਿੰਘ ਭਾਟੀਆ, ਕੁਲਵਿੰਦਰ ਸਿੰਘ ਰਿੰਕੂ ਤੋਂ ਇਲਾਵਾ
ਸ਼ੋ੍ਰਮਣੀ ਕਮੇਟੀ ਦਾ ਪ੍ਰਬੰਧਕੀ ਸਟਾਫ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।