ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 22 ਅਕਤੂਬਰ, 2021: ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ ਅੱਜ ਸਵੇਰੇ ਟੌਲ ਪਲਾਜ਼ਾ ਕਾਲਾਝਾੜ ਤੋਂ ਕਿਸਾਨੀ ਨਾਅਰਿਆਂ ਦੀ ਗੂੰਜ ਨਾਲ ਹੁਸੈਨੀਵਾਲਾ ਲਈ ਰਵਾਨਾ ਹੋਈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਹਰਜੀਤ ਸਿੰਘ ਮਹਿਲਾਂ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਉਨ੍ਹਾਂ ਦੱਸਿਆ ਕਿ ਇਹ ਕਲਸ਼ ਯਾਤਰਾ ਵੱਖ ਵੱਖ ਪੜਾਵਾਂ ਤੋਂ ਗੁਜ਼ਰਦੀ ਹੋਈ ਵੱਡੇ ਕਾਫਲੇ ਦੇ ਰੂਪ ਵਿੱਚ ਹੁਸੈਨੀਵਾਲਾ ਵਿਖੇ ਸਮਾਪਤ ਹੋਵੇਗੀ।
ਇਸ ਮੌਕੇ ਰਘਵੀਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ ਜੱਟਾਂ, ਜਗਤਾਰ ਸਿੰਘ ਲੱਡੀ, ਕਰਮ ਚੰਦ ਪੰਨਵਾਂ, ਕਸਮੀਰ ਸਿੰਘ ਆਲੋਅਰਖ ਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਫੋਟੋਆਂ: ਟੌਲ ਪਲਾਜ਼ਾ ਕਾਲਾਝਾੜ ਤੋਂ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਦੇ ਕਲਸ਼ ਹੁਸੈਨੀਵਾਲਾ ਲਈ ਰਵਾਨਾ ਕਰਦੇ ਹੋਏ।