ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 22 ਅਕਤੂਬਰ 2021: ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68798 ਮਿਲੇ ਹਨ ਜਿਨ੍ਹਾਂ ਵਿੱਚੋਂ 67694 ਮਰੀਜ਼ ਠੀਕ ਹੋ ਗਏ ਅਤੇ 36 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 2 ਮਰੀਜ਼ ਠੀਕ ਹੋਏ ਹਨ ਅਤੇ 5 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹਨ ।