← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ,22 ਅਕਤੂਬਰ 2021: ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਨੈਚੁਰਲ ਕੇਅਰ ਚਾਈਲਡ ਲਾਈਨ ਬਠਿੰਡਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਗੋਨਿਆਣਾ ਮੰਡੀ ’ਚ ਖੁੱਲ੍ਹਾ ਮੰਚ ਲਾਇਆ ਗਿਆ। ਚਾਈਲਡ ਲਾਈਨ ਦੀ ਸੈਂਟਰ ਕੋਆਰਡੀਨੇਟਰ ਸੁਮਨਦੀਪ ਸ਼ਰਮਾ ਨੇ ਦਸਿਆ ਕਿ ਇਸ ਪ੍ਰੋਗਰਾਮ ਦੌਰਾਨ ਲੋਕਾਂ ਤੇ ਬੱਚਿਆਂ ਨੂੰ ਚਾਈਲਡ ਲਾਈਨ ਦੇ ਟੋਲ ਫ੍ਰੀ ਨੰਬਰ 1098 ਬਾਰੇ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਇਹ 0-18 ਸਾਲ ਤੱਕ ਦੇ ਮੁਸੀਬਤ ਵਿੱਚ ਫਸੇ ਬੱਚਿਆਂ ਦੀ ਮਦਦ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਕਿਤੇ ਵੀ ਕੋਈ ਮੁਸੀਬਤ ਵਿਚ ਫਸਿਆ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਸੀ ਇਸ ਦੀ ਜਾਣਕਾਰੀ ਹੈਲਪ ਲਾਈਨ ਨੰਬਰ 1098 ਤੇ ਦੇ ਸਕਦੇ ਹੋ । ਸੂਚਨਾ ਦੇਣ ਵਾਲੇ ਦਾ ਨਾਂਅ -ਪਤਾ ਗੁਪਤ ਰੱਖਿਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੱਚਿਆਂ ਨੂੰ ਉਨ੍ਹਾਂ ਦੇ ਹੱਕਾਂ,ਪੜ੍ਹਾਈ ਪ੍ਰਤੀ ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਪ੍ਰਤੀ ਸੁਚੇਤ ਕੀਤਾ ਗਿਆ । ਇਸ ਦੇ ਨਾਲ ਹੀ ਜ਼ਿਲਾ ਬਾਲ ਸੁਰੱਖਿਆ ਦਫ਼ਤਰ ਤੋਂ ਮੈਡਮ ਰਣਜੀਤ ਕੌਰ ਨੇ ਕੋਵਿਡ -19 ਦੇ ਪ੍ਰਭਾਵ ਤੇ ਕੋਵਿਡ ਸਬੰਧੀ ਚੱਲ ਰਹੀਆਂ ਸਕੀਮ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਨੂੰ ਹੱਥ ਧੋਣ ਦੇ ਤਰੀਕੇ ਦੱਸੇ ਗਏ । ਇਸ ਮੌਕੇ ਚਾਈਲਡ ਲਾਈਨ ਦੀ ਟੀਮ ਮੈਂਬਰ ਰਮਨਦੀਪ ਕੌਰ ਅਤੇ ਮਧੂ ਬਾਲਾ ਹਾਜ਼ਰ ਸਨ ।
Total Responses : 108