← ਪਿਛੇ ਪਰਤੋ
ਜਗਰਾਓ, 22 ਅਕਤੂਬਰ 2021 (ਦੀਪਕ ਜੈਨ)- ਸੀ.ਆਈ.ਏ ਸਟਾਫ ਜਗਰਾਓਂ ਵਲੋਂ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸੀ.ਆਈ.ਏ ਦੇ ਇੰਚਾਰਜ ਇੰਸਪੈਕਟਰ ਪ੍ਰੇਮ ਸਿੰਘ ਨੇ ਦਸਿਆ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਵਤਾਰ ਸਿੰਘ ਪੁੱਤਰ ਗੁਰਬਖਸ਼ ਸਿੰਘ ਅਤੇੇ ਦਲਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀਆਨ ਕੋਠੇ ਸ਼ੇਰ ਜੰਗ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਤੇ ਅੱਜ ਵੀ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਗਰਾਉ ਸ਼ਹਿਰ ਵਿੱਚ ਸਪਲਾਈ ਦੇਣ ਜਾ ਰਹੇ ਹਨ। ਪੁਲਿਸ ਨੇ ਕਾਰਵਾਈ ਕਰਦਿਆ ਲੰਡੇ ਫਾਟਕ 'ਤੇ ਨਾਕਾਬੰਦੀ ਦੌਰਾਨ ਕਥਿਤ ਮੁਲਜ਼ਮਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਦੇ ਕਾਬੂ ਕਰਕੇ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
Total Responses : 108