← ਪਿਛੇ ਪਰਤੋ
ਜਗਰਾਓ, 22 ਅਕਤੂਬਰ 2021 (ਦੀਪਕ ਜੈਨ)- ਪੁਲਿਸ ਵਲੋਂ ਇਕ ਵਿਅਕਤੀ ਨੂੰ 5 ਪੇਟੀਆਂ ਨਜ਼ਾਇਜ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਸਬ-ਇੰਸਪੈਕਟਰ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਹਰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜਗਰਾਉ ਜੋ ਕਿ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਸ਼ਰਾਬ ਵੇਚਣ ਜਾ ਰਿਹਾ ਹੈ। ਪੁਲਿਸ ਨੇ ਮਲਕ ਚੌਕ ਨਾਕੇਬੰਦੀ ਦੌਰਾਨ ਹਰਦੀਪ ਸਿੰਘ ਨੂੰ 5 ਪੇਟੀਆਂ ਨਜ਼ਾਇਜ ਸ਼ਰਾਬ ਸਮੇਤ ਕਾਬੂ ਕਰਕੇ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਕਥਿਤ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।
Total Responses : 108