ਸੰਗਰੂਰ ਹਲਕੇ ਦੀ ਬਿਹਤਰੀ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੇ ਨੇ ਵਿਜੈ ਇੰਦਰ ਸਿੰਗਲਾ- ਮੋਹਿਲ ਸਿੰਗਲਾ
ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 22 ਅਕਤੂਬਰ, 2021: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਜੈ ਇੰਦਰ ਸਿੰਗਲਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ, ਬਲਿਆਲ ਰੋਡ ਭਵਾਨੀਗੜ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।
ਇਸ ਮੈਡੀਕਲ ਕੈਂਪ ਵਿਚ 350 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਤਕਰੀਬਨ 45 ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਓਪਰੇਸ਼ਨ ਵੀ ਕੀਤੇ ਗਏ।
ਮੈਡੀਕਲ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੇ ਸਪੁੱਤਰ ਮੋਹਿਲ ਸਿੰਗਲਾ ਨੇ ਕਿਹਾ ਕਿ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਿਨਾ ਕਿਸੇ ਵਿਤਕਰੇ ਤੋਂ ਸਮਾਜ ਸੇਵਾ ਕਰ ਰਹੇ ਹਨ ਤਾਂ ਜੋ ਸੰਗਰੂਰ ਹਲਕੇ ’ਚ ਹਰ ਲੋੜਵੰਦ ਪਰਿਵਾਰ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਅੱਜ ਸੰਗਰੂਰ ਹਲਕੇ ਦੇ ਹਰ ਪਿੰਡ ਨੂੰ ਵੱਡੀਆਂ ਪੱਕੀਆਂ ਸੜਕਾ, ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ, ਛੱਪੜਾਂ ਦੀ ਸਫ਼ਾਈ ਤੇ ਨਵੀਨੀਕਰਨ ਦੇ ਨਾਲ-ਨਾਲ ਮਿਆਰੀ ਸਿਹਤ ਸਹੂਲਤਾ ਅਤੇ ਪਿੰਡਾਂ ਵਿਚ ਵੀ ਸਾਰੀਆਂ ਸਹੂਲਤਾਂ ਨਾਲ ਲੈਸ ਪਾਰਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ।
ਇਸ ਮੌਕੇ ਐਸ.ਐਮ.ਓ. ਡਾ. ਮਹੇਸ਼, ਡਾ. ਵਿਕਾਸ ਧੀਰ, ਡਾ. ਨਵਦੀਪ ਅਰੋੜਾ, ਜਗਤਾਰ ਨਮਾਦਾ, ਨਗਰ ਕੌਂਸਲ ਪ੍ਰਧਾਨ ਬਲਵਿੰਦਰ ਸਿੰਘ ਪੂਨੀਆ, ਰਣਜੀਤ ਸਿੰਘ ਤੂਰ , ਮੰਗਤ ਸ਼ਰਮਾ, ਐੱਮ ਸੀ ਸਵਰਨ ਸਿੰਘ, ਐੱਮ ਸੀ ਨਰਿੰਦਰ ਹਾਕੀ, ਐੱਮ ਸੀ ਹਰਵਿੰਦਰਪਾਲ ਕੌਰ, ਐੱਮ ਸੀ ਹਰਮਨ ਨੰਬਰਦਾਰ, ਗੁਰਪ੍ਰੀਤ ਕੰਧੋਲਾ ਤੇ ਹੋਰ ਪਤਵੰਤੇ ਸੱਜਨ ਹਾਜਰ ਸਨ।