ਮਾਰਕੀਟ ਕਮੇਟੀ ਚੇਅਰਮੈਨ ਕਾਕਾ ਗਰੇਵਾਲ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਦੀਪਕ ਜੈਨ, ਬਾਬੂਸ਼ਾਹੀ ਨੈੱਟਵਰਕ
ਜਗਰਾਓ, 23 ਅਕਤੂਬਰ 2021-ਮਾਰਕੀਟ ਕਮੇਟੀ ਜਗਰਾਓਂ ਦੇ ਚੇਅਰਮੈਨ ਕਾਕਾ ਗਰੇਵਾਲ ਵਲੋਂ ਅੱਜ ਰਸੂਲਪੁਰ ਅਤੇ ਮੱਲ੍ਹਾ ਪਿੰਡ ਵਿਖੇ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਗਲਬਾਤ ਕਰਦਿਆਂ ਕਾਕਾ ਗਰੇਵਾਲ ਨੇ ਕਿਹਾ ਕਿ ਮੰਡੀਆਂ ਵਿਚ ਕਿਸੇ ਵੀ ਕਿਸਾਨ ਨੂੰ ਪਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੂਰੀ ਫਸਲ ਦਾ ਰੇਟ ਕਿਸਾਨ ਨੂੰ ਮਿਲੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿਚ ਸੁੱਕਾ ਝੋਨਾ ਹੀ ਲਿਆਇਆ ਜਾਵੇ। ਇਸ ਮੌਕੇ ਚੇਅਰਮੈਨ ਕਾਕਾ ਗਰੇਵਾਲ ਦੇ ਨਾਲ ਬਲਾਕ ਪ੍ਰਧਾਨ ਕਾਂਗਰਸ ਜਗਜੀਤ ਸਿੰਘ ਕਾਉਂਕੇ ਵੀ ਮੌਜੂਦ ਸਨ।