ਬਾਬਾ ਫ਼ਰੀਦ ਸਕੂਲ ਵੱਲੋਂ ‘ਮਹਿੰਦੀ ਲਾਉਣ’ ਦਾ ਮੁਕਾਬਲਾ ਕਰਵਾਇਆ
ਅਸ਼ੋਕ ਵਰਮਾ, ਬਾਬੂਸ਼ਾਹੀ ਨੈੱਟਵਰਕ
ਬਠਿੰਡਾ, 23 ਅਕਤੂਬਰ 2021:ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਨੇ ਕਰਵਾ ਚੌਥ ਸਬੰਧੀ ਮਹਿੰਦੀ ਲਾਉਣ ਦਾ ਮੁਕਾਬਲਾ ਕਰਵਾਇਆ ਜਿਸ ਵਿੱਚ ਸਕੂਲ ਦੇ 10+1 ਅਤੇ 10+2 ਦੀਆਂ ਸਾਰੀਆਂ ਕਲਾਸਾਂ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ । ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਬਹੁਤ ਹੀ ਖ਼ੂਬਸੂਰਤ ਡਿਜ਼ਾਈਨਾਂ ਵਿੱਚ ਹੱਥਾਂ ’ਤੇ ਮਹਿੰਦੀ ਲਗਾਈ ।
ਇਸ ਮੁਕਾਬਲੇ ਦੇ ਨਤੀਜੇ ਅਨੁਸਾਰ 10+1 ਕਾਮਰਸ-ਬੀ ਦੀ ਵਿਦਿਆਰਥਣ ਜਸਦੀਪ ਕੌਰ ਨੇ ਪਹਿਲਾ ਸਥਾਨ ਅਤੇ 10+2 ਆਰਟਸ-ਏ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ ਜਦੋਂ ਕਿ 10+2 ਮੈਡੀਕਲ –ਏ ਦੀ ਖ਼ੁਸ਼ਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ । ਇਸ ਤੋਂ ਇਲਾਵਾ 10+1 ਕਾਮਰਸ-ਏ ਦੀ ਵਿਦਿਆਰਥਣ ਜਯੋਤੀ ਕੌਰ ਨੂੰ ਹੌਸਲਾ ਅਫ਼ਜਾਈ ਲਈ ਇਨਾਮ ਦਿੱਤਾ ਗਿਆ। ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਸ੍ਰੀ ਬੀ.ਡੀ. ਸ਼ਰਮਾ ਅਤੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਸਿੱਧੂ ਨੇ ਜੇਤੂ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ।