ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੁਰਗਾਪੁਰੀ ਹੈਬੋਵਾਲ ਕਲਾਂ ਵਿਖੇ ਪ੍ਕਾਸ ਪੁਰਬ ਮਨਾਇਆ
ਬਾਬੂਸ਼ਾਹੀ ਨੈੱਟਵਰਕ
ਲੁਧਿਆਣਾ 23 ਅਕਤੂਬਰ 2021- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਦੇ ਭਰਵੇਂ ਸਹਿਯੋਗ ਸਦਕਾ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੁਰਗਾਪੁਰੀ, ਹੈਬੋਵਾਲ ਕਲਾਂ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਸੰਗਤਾਂ ਦੇ ਨਾਲ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ।
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਜੀਤ ਸਿੰਘ ਜੀ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਹੋਇਆਂ ਦੱਸਿਆ ਕਿ ਚਾਰ ਨਵੰਬਰ ਤੋਂ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਹੋਵੇਗੀ। ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਗੁਰਮਤਿ ਸਮਾਗਮ ਵਿੱਚ ਸੰਤੋਖ ਸਿੰਘ ਸੈਣੀ, ਗੁਰਮੁਖ ਸਿੰਘ, ਬਲਬੀਰ ਸਿੰਘ, ਜਸਪਾਲ ਸਿੰਘ,ਸੁਰਪਾਲ ਸਿੰਘ ਕੋਹਲੀ, ਜਸਪਾਲ ਸਿੰਘ, ਸੁੱਚਾ ਸਿੰਘ, ਰਣਜੀਤ ਸਿੰਘ ਸੈਣੀ, ਬੀ ਐਸ ਭਾਟੀਆ, ਭਜਨ ਸਿੰਘ,ਬਲਜਿੰਦਰ ਸਿੰਘ, ਅਵਤਾਰ ਕੌਰ, ਸੰਤੋਸ਼ ਕੌਰ ,ਗੁਰਵਿੰਦਰ ਕੌਰ, ਅਮਨਦੀਪ ਕੌਰ, ਸੁਰਜੀਤ ਕੌਰ, ਜਸਪ੍ਰੀਤ ਕੌਰ, ਜਸਬੀਰ ਕੌਰ ਸਮੇਤ ਸੰਗਤਾਂ ਨੇ ਹਾਜ਼ਰੀ ਭਰੀ ।