ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ
ਬਾਬੂਸ਼ਾਹੀ ਨੈੱਟਵਰਕ
ਨਵਾਂਸ਼ਹਿਰ, 23 ਅਕਤੂਬਰ 2021: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ 'ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਘਰ ਘਰ ਜਾ ਕੇ ਕਾਨੂੰਨੀ ਸਹਾਇਤਾ ਲੈਣ ਬਾਰੇ ਜਾਗਰੂਕ ਕੀਤਾ ਗਿਆ। ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਸਿਵਲ ਸਰਜਨ ਦੇ ਸਹਿਯੋਗ ਨਾਲ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋ ਪੰਜ ਬਲਾਕਾਂ ਦੇ ਪਿੰਡਾਂ ਵਿੱਚ ਡੋਰ-ਟੂ-ਡੋਰ ਮੁਹਿੰਮ ਤਹਿਤ ਘਰ-ਘਰ ਜਾ ਕੇ ਆਮ ਲੋਕਾ ਨੂੰ ਮੁਫਤ ਕਾਨੂੰਨੀ ਸਹਾਇਤਾ ਦੇ ਇਸ਼ਤਿਹਾਰ ਵੰਡੇ ਗਏ । ਇਸ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਘਰ-ਘਰ ਜਾ ਕੇ ਆਮ ਲੋਕਾ ਨੂੰ ਮੁਫਤ ਕਾਨੂੰਨੀ ਸਹਾਇਤਾ ਦੇ ਕੌਣ ਹੱਕਦਾਰ ਹਨ, ਇਹ ਕਿਵੇ ਮਿਲਦੀ ਹੈ, ਮੁਫਤ ਕਾਨੂੰਨੀ ਸਹਾਇਤਾ ਲੈਣ ਦਾ ਢੰਗ ਅਤੇ ਪੰਜਾਬ ਸਟੇਟ ਲੀਗਲ ਸਰਵਿਸ ਅਥਾਰਟੀ, ਐਸ.ਏ.ਐਸ ਨਗਰ ਦੇ ਟੋਲ ਫਰੀ ਨੰਬਰ 1968 ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ ਅਤੇ ਮਿਤੀ 11.12.2021 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਦੇ ਬਾਰੇ ਵੀ ਦੱਸਿਆ ਗਿਆ।