ਵਿਜੀਲੈਂਸ ਜਾਗਰੂਕਤਾ ਸਮਾਗਮ 28 ਨੂੰ
ਬਾਬੂਸ਼ਾਹੀ ਨੈੱਟਵਰਕ
ਮੁੱਲਾਂਪੁਰ ਦਾਖਾ, 23 ਅਕਤੂਬਰ-2021- ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ (ਰਜਿਸਟਰਡ) ਅਤੇ ਡਾ ਬੀ ਆਰ ਅੰਬੇਡਕਰ ਵੈਲਫੇਅਰ ਸੋਸਾਇਟੀ ਵੱਲੋਂ 28 ਅਕਤੂਬਰ ਨੂੰ ਇੱਥੇ ਵਿਜੀਲੈਂਸ ਜਾਗਰੂਕਤਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਥਾਨਕ ਡਾ ਬੀ ਆਰ ਅੰਬੇਡਕਰ ਭਵਨ ਵਿਖੇ ਸਵੇਰੇ 11 ਵਜੇ ਤੋਂ 12 ਵਜੇ ਤੱਕ ਕਰਵਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਆਗੂ ਅਤੇ ਮੈਂਬਰ ਕੋਰ ਕਮੇਟੀ ਡਾਕਟਰ ਰੁਪਿੰਦਰ ਸਿੰਘ ਸੁਧਾਰ ਨੇ ਦੱਸਿਆ ਕਿ ਫੈਡਰੇਸ਼ਨ ਵੱਲੋਂ ਇਹ ਉਪਰਾਲਾ ਲੋਕਾਂ ਨੂੰ ਸਮਾਜ ਅਤੇ ਸਰਕਾਰੀ ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜਾਗਰੂਕ ਕਰਨ ਲਈ ਕੀਤਾ ਜਾ ਰਿਹਾ ਹੈ। ਸਮਾਜ ਨੂੰ ਖੋਖਲਾ ਕਰਨ ਵਿੱਚ ਭ੍ਰਿਸ਼ਟਾਚਾਰ ਦਾ ਬਹੁਤ ਵੱਡਾ ਹੱਥ ਹੁੰਦਾ ਹੈ। ਇਸ ਕਰਕੇ ਇਸ ਨੂੰ ਜੜ੍ਹ ਤੋਂ ਖਤਮ ਕਰਨ ਦੀ ਲੋੜ੍ਹ ਹੈ। ਇਸ ਲਈ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜਰੂਰੀ ਹੈ।
ਉਹਨਾਂ ਕਿਹਾ ਕਿ ਇਸ ਸਮਾਗਮ ਦੌਰਾਨ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਧਿਕਾਰੀ ਸੰਬੋਧਨ ਕਰਨਗੇ। ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਸਮਾਗਮ ਦਾ ਵੱਧ ਤੋਂ ਵੱਧ ਲੋਕ ਲਾਹਾ ਲੈਣ। ਉਹਨਾਂ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਮਾਗਮ ਨੂੰ ਕਾਮਯਾਬ ਕਰਨ ਲਈ ਸਹਿਯੋਗ ਕਰਨ।