ਪੰਜਾਬ ਸਰਕਾਰ ਨੇ ਸੂਬੇ ’ਚ ਕਰਵਾਏ ਰਿਕਾਰਡ ਤੋੜ ਵਿਕਾਸ ਕਾਰਜ : ਸੁੰਦਰ ਸ਼ਾਮ ਅਰੋੜਾ
ਵਿਧਾਇਕ ਨੇ ਪਿੰਡ ਕਿੱਲਾ ਬਰੂਨ ਤੋਂ ਬਜਵਾੜਾ ਦੀ 19.53 ਲੱਖ ਰੁਪਏ ਦੀ ਲਾਗਤ ਨਾਲ 1.53 ਕਿਲੋਮੀਟਰ ਸੜਕ ਦੇ ਨਿਰਮਾਣ ਕੰਮ ਦੀ ਕਰਵਾਈ ਸ਼ੁਰੂਆਤ
ਬਾਬੂਸ਼ਾਹੀ ਨੈੱਟਵਰਕ
ਹੁਸ਼ਿਆਰਪੁਰ, 23 ਅਕਤੂਬਰ 2021: ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਰਿਕਾਰਡ ਤੋੜ ਵਿਕਾਸ ਦੇ ਕੰਮ ਕਰਵਾਏ ਹਨ ਅਤੇ ਹਰ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਚਿਤ ਯਤਨ ਕੀਤੇ ਹਨ। ਉਹ ਪਿੰਡ ਕਿੱਲਾ ਬਰੂਨ ਵਿਚ ਪਿੰਡ ਬਜਵਾੜਾ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ ਵੀ ਮੌਜੂਦ ਸਨ।
ਵਿਧਾਇਕ ਨੇ ਦੱਸਿਆ ਕਿ 19.53 ਲੱਖ ਰੁਪਏ ਦੀ ਲਾਗਤ ਨਾਲ 1.53 ਕਿਲੋਮੀਟਰ ਦੀ ਇਹ ਸੜਕ ਬਣਾਈ ਜਾ ਰਹੀ ਹੈ, ਜੋ ਕਿ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ, ਜਿਸ ਲਈ ਸਰਕਾਰ ਦੁਆਰਾ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਾਉਣ ਲਈ ਲਗਾਤਾਰ ਯਤਨ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਜਾਣਕਾਰੀ ਨਾਲ ਹੀ ਇਨ੍ਹਾਂ ਯੋਜਨਾਵਾਂ ਦਾ ਫਾਇਦਾ ਉਠਾਇਆ ਜਾ ਸਕਦਾ ਹੈ।
ਸੁੰਦਰ ਸ਼ਾਮ ਅਰੋੜਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜਿਥੇ ਵਿਕਾਸ ਪਾਸੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਸਰਪੰਚ ਕੁਲਦੀਪ ਕੁਮਾਰ, ਪੰਚ ਚਰਨਜੀਤ, ਕਾਕੂ, ਮਿੰਟੂ, ਰੇਨੂ ਬਾਲਾ, ਬਲਬੀਰ ਕੌਰ, ਨੰਬਰਦਾਰ ਗੋਗੀ, ਪ੍ਰਿੰਸੀਪਲ ਦੇਵ ਰਾਜ, ਜਗੀਰ ਸਿੰਘ, ਬਖਸ਼ੀਸ਼ ਸਿੰਘ, ਸੀਤਾ ਨੰਬਰਦਾਰ, ਬਚਨ ਲਾਲ, ਸਰਪੰਚ ਕੁਲਦੀਪ ਅਰੋੜਾ, ਮਨਮੋਹਨ ਸਿੰਘ ਕਪੂਰ, ਤਰੁਣ ਬਾਵਾ, ਰਾਹੁਲ ਗੋਹਿਲ ਵੀ ਮੌਜੂਦ ਸਨ।