ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਗੁਰੂ ਤੇਗ ਬਹਾਦਰ ਜੀ ਬਾਰੇ ਇਕ ਰੋਜਾ ਰਾਸ਼ਟਰੀ ਸੈਮੀਨਾਰ
ਫਤਹਿਗੜ੍ਹ ਸਾਹਿਬ, 24 ਅਕਤੂਬਰ 2021 - ਅੱਜ ਯੂਨੀਵਰਸਿਟੀ ਚੁੰਨੀ ਕਲਾਂ ਵਿਖੇ ਪੰਜਾਬੀ ਵਿਭਾਗ ਵੱਲੋਂ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਜੀਵਨ ਦਰਸ਼ਨ ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਪ੍ਰਮੁੱਖ ਬੁਲਾਰੇ ਡਾ. ਹਰਪਾਲ ਸਿੰਘ ਪੰਨੂੰ ਗੁਰੂ ਗੋਬਿੰਦ ਸਿੰਘ ਜੀ ਸੈਂਟਰਲ ਯੂਨੀਵਰਸਿਟੀ ਬਠਿੰਡਾ ਸਨ। ਪ੍ਰੋਗਰਾਮ ਦੀ ਸ਼ੁਰੂਆਤ ਵਿਭਾਗ ਦੇ ਮੁਖੀ ਕਾਲਜ ਪ੍ਰਿੰਸੀਪਲ ਅਤੇ ਪ੍ਰਧਾਨ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਡਾ. ਸਰਬਜੀਤ ਕੌਰ ਸੋਹਲ ਸਵਾਗਤੀ ਸ਼ਬਦਾਂ ਨਾਲ ਕੀਤੀ।
ਡਾ. ਸਰਬਜੀਤ ਕੌਰ ਸੋਹਲ ਨੇ ਪੰਨੂ ਸਾਹਿਬ ਦੀ ਸ਼ਖ਼ਸੀਅਤ ਅਤੇ ਸਾਹਿਤਕ ਸੰਸਾਰ ਬਾਰੇ ਵਿਸਥਾਰ ਸਹਿਤ ਦੱਸਿਆ ਅਤੇ ਹੀ ਉਨ੍ਹਾਂ ਦੀ ਸਾਹਿਤਕ ਘਾਲਣਾ ਬਾਰੇ ਦੱਸਦਿਆਂ ਡਾ. ਸੋਹਲ ਨੇ ਕਿਹਾ ਕਿ ਉਹਨਾਂ ਦੀ ਸ਼ਖ਼ਸ਼ੀਅਤ ਵਿਚੋਂ ਪ੍ਰੋਫੈਸਰ ਪੂਰਨ ਸਿੰਘ ਦੀ ਸ਼ਖਸ਼ੀਅਤ ਦਾ ਝਲਕਾਰਾ ਪੈਂਦਾ ਹੈ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਡਾ. ਹਰਪਾਲ ਸਿੰਘ ਪੰਨੂੰ ਪੰਜਾਬ ਦੇ ਇਤਿਹਾਸ ਤੋਂ ਗੱਲ ਸ਼ੁਰੂ ਕਰ ਕੇ ਵੇਦਾਂ ਬਾਰੇ ਬਹੁਤ ਵਿਸਥਾਰ ਨਾਲ ਦੱਸਿਆ।
ਗੁਰੂ ਤੇਗ ਬਹਾਦਰ ਜੀ ਦੇ ਜੀਵਨ ਦਰਸ਼ਨ ਬਾਰੇ ਗੱਲ ਕਰਦਿਆਂ ਉਹਨਾਂ ਬੁੱਧ ਫਲਸਫੇ ਅਤੇ ਸਿੱਖ ਫਲਸਫੇ ਦੀਆਂ ਵਿਲਖਣਤਾਵਾਂ ਨੂੰ ਬਹੁਤ ਹੀ ਖੂਬਸੂਰਤੀ ਨਾਲ ਬਿਆਨ ਕੀਤਾ। ਗੁਰੂ ਤੇਗ ਬਹਾਦਰ ਦੇ ਹਵਾਲਿਆਂ ਨਾਲ ਉਨ੍ਹਾਂ ਨੇ ਸਮੁੱਚੇ ਵਿਸ਼ਵ ਦਰਸ਼ਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਚੇਚੇ ਤੌਰ ਉੱਤੇ ਡਾ ਹਰਪਾਲ ਸਿੰਘ ਪੰਨੂ ਦੁਆਰਾ ਅਨੁਵਾਦ ਕੀਤੀ ਕਿਤਾਬ 'ਚਾਹਨਾਮਾ' ਲੋਕ ਅਰਪਣ ਕੀਤੀ ਗਈ।
ਇਸ ਮੌਕੇ ਮੰਚ ਸੰਚਾਲਨ ਡਾ. ਦਵਿੰਦਰ ਸਿੰਘ ਨੇ ਕੀਤਾ। ਉਨ੍ਹਾਂ ਦੇ ਨਾਲ ਡਾ. ਅਮਰਜੀਤ ਸਿੰਘ, ਰਿਸਰਚ ਸਕਾਲਰ ਜਗਜੀਤ ਸਿੰਘ ਪੰਜੋਲੀ, ਕਵੀ ਭਾਸੋਂ ਵੀ ਸਨ। ਇਸ ਮੌਕੇ ਡਾ. ਜਸਦੀਪ ਕੌਰ, ਡਾ. ਜਸਵੀਰ ਕੌਰ, ਡਾ ਜਸਬੀਰ ਸਿੰਘ, ਡਾ. ਬਲਬਹਾਦਰ ਸਿੰਘ, ਸ਼ਾਹਬਾਜ਼ ਸਿੰਘ, ਅਸਿ. ਪ੍ਰੋ. ਸੋਨੀਆ ਰਾਣੀ ਅਤੇ ਸਮੁੱਚੀ ਕਾਲਜ ਟੀਮ ਹਾਜ਼ਰ ਸੀ।