ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਕਰਵਾਇਆ ‘ਲਾਟੀਟ ਐਂਡ ਸਾਊਂਡ ਸ਼ੋਅ’
ਜਗਤਾਰ ਸਿੰਘ
- ‘ਦਾਸਤਾਨ-ਏ-ਬਾਬਾ ਬੰਦਾ ਸਿੰਘ ਬਹਾਦਰ ਵਿਸ਼ੇ ’ਤੇ ਨਾਟਕ ਦੀ ਪੇਸ਼ਕਾਰੀ
- ਸੁਰਜੀਤ ਸਿੰਘ ਰੱਖੜਾ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤੀ ਸ਼ਿਰਕਤ
ਸਮਾਣਾ/ਪਟਿਆਲਾ 24 ਅਕਤੂਬਰ 2021 - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ ’ਚ ‘ਸਮਾਣਾ ਫਤਹਿ’ ਦਿਵਸ ਨੂੰ ਸਮਰਪਿਤ ਸਿੱਖ ਪੰਥ ਦੇ ਮਹਾਨ ਜਰਨੈਲ ਸਿੰਘ ਬਾਬਾ ਬੰਦਾ ਬਹਾਦਰ ਨੂੰ ਯਾਦ ਕਰਦਿਆਂ ਪਾਤਸ਼ਾਹੀ ਨੌਵੀਂ ਗੁਰਦੁਆਰਾ ਥੜ੍ਹਾ ਸਾਹਿਬ ਸਮਾਣਾ ਵਿਖੇ ‘ਦਾਸਤਾਨ-ਏ-ਬਾਬਾ ਬੰਦਾ ਸਿੰਘ ਬਹਾਦਰ ਵਿਸ਼ੇ ’ਤੇ ਧਾਰਮਕ ਨਾਟਕ ਦਾ ਆਯੋਜਨ ਕੀਤਾ ਗਿਆ।
ਹਰਵਿੰਦਰ ਸਿੰਘ ਦੀ 25 ਮੈਂਬਰੀ ਟੀਮ ਵੱਲੋਂ ਖੇਡਿਆ ਗਿਆ ‘ਬਾਬਾ ਬੰਦਾ ਸਿੰਘ ਬਹਾਦਰ’ ਨਾਟਕ ਜਿਥੇ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ,ਉਥੇ ਹੀ ‘ਲਾਟੀਟ ਐਂਡ ਸਾਊਂਡ ਸ਼ੋਅ’ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਬਿਰਤਾਂਤ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਦੌਰਾਨ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰਾਨ ਵਿਚ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਜਥੇਦਾਰ ਨਿਰਮਲ ਹਰਿਆਊ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ ਅਤੇ ਦੇਰ ਰਾਤ ਤੱਕ ਖੇਡੇ ਗਏ ਨਾਟਕ ਦਾ ਆਨੰਦ ਵੀ ਮਾਣਿਆ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸਮਾਣਾ ਫਤਹਿ ਦਿਵਸ ਦੇ ਸਬੰਧ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਨਾਲ ਸੰਗਤਾਂ ਨੂੰ ਜੋੜਨ ਕੀਤਾ ਗਿਆ ਉਪਰਾਲਾ ਜਿਥੇ ਸ਼ਲਾਘਾ ਭਰਪੂਰ ਹੈ, ਉਥੇ ਹੀ ਅਜੌਕੀ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਵੀ ਸਮੇਂ ਦੀ ਮੁੱਖ ਲੋੜ ਹੈ। ਸ. ਰੱਖੜਾ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਜ਼ਬਰ ਅਤੇ ਜੁਲਮ ਦੇ ਖਿਲਾਫ਼ ਦਲੇਰੀ, ਬਹਾਦਰੀ ਅਤੇ ਦ੍ਹਿੜ ਨਿਸ਼ਚੇ ਨਾਲ ਕੀਤਾ ਮੁਕਾਬਲਾ ਇਤਿਹਾਸ ਦੇ ਸੁਨਹਿਰੀ ਪੰਨਿਆਂ ’ਤੇ ਹਮੇਸ਼ਾ ਮਾਰਗ ਦਰਸ਼ਨ ਕਰਦਾ ਰਹੇਗਾ।
ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਪੰਜਾਬੀ ਪੱਧਰੀ 11 ਨਵੰਬਰ ਨੂੰ ਕੀਤਾ ਜਾ ਰਿਹਾ ਧਾਰਮਕ ਸਮਾਗਮ ਵੀ ਸਮਾਣਾ ਫਤਹਿ ਦਿਵਸ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਅਪੀਲ ਕੀਤੀ ਕਿ ਅੱਜ ਜ਼ਰੂਰਤ ਹੈ ਕਿ ਸਿੱਖ ਇਤਿਹਾਸ ਅਤੇ ਮਹਾਨ ਵਿਰਾਸਤ ਨਾਲ ਜੁੜਨ ਲਈ ਯਤਨਸ਼ੀਲ ਹੋਈਏ। ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਦੀ ਸੇਵਾ ਬਾਬਾ ਸੁਲੱਖਣ ਸਿੰਘ ਸੱਚਖੰਡ ਵਾਸੀ ਆਨੰਦਪੁਰ ਸਾਹਿਬ ਵੱਲੋਂ ਜਥੇਦਾਰ ਬਾਬਾ ਦਿਲਬਾਗ ਸਿੰਘ ਨੇ ਕੀਤੀ। ਇਸ ਦੌਰਾਨ ਵਿਸ਼ਵਪ੍ਰਤਾਪ ਸਿੰਘ ਬੁੱਢਾ ਦਲ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਹੈਡ ਗ੍ਰੰਥੀ ਭਾਈ ਪਿ੍ਰਤਪਾਲ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਭਾਈ ਅਜਮੇਰ ਸਿੰਘ ਸੁਪਰਵਾਈਜ਼ਰ ਜਸਵੀਰ ਸਿੰਘ, ਗੁਰਦਿਆਲ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਦਾਨੀਪੁਰ, ਅਮਰਜੀਤ ਸਿੰਘ ਗਰੋਆ, ਰਾਣਾ ਸੇਖੋਂ ਤੋਂ ਇਲਾਵਾ ਸੰਗਤਾਂ ਅਤੇ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਆਦਿ ਹਾਜ਼ਰ ਰਿਹਾ।